ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਮੇਲ)- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੰਸਦ ਮੈਂਬਰ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ। ਕਰਮਜੀਤ ਕੌਰ ਚੌਧਰੀ ਪਾਰਟੀ ਵਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਨ।