#PUNJAB

ਸਾਬਕਾ ਕਾਂਗਰਸ ਵਿਧਾਇਕ ਅਸ਼ਵਨੀ ਸੇਖੜੀ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ, 25 ਜੁਲਾਈ (ਪੰਜਾਬ ਮੇਲ)- ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਅੱਜ ਇੱਥੇ ਭਾਜਪਾ ਦੀ ਸੂਬਾ ਇਕਾਈ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਸ਼੍ਰੀ ਸੇਖੜੀ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਅਤੇ ਪਾਰਟੀ ਵਿਚ ਸ਼ਾਮਲ ਹੋਣ ਦਾ ਇਰਾਦਾ ਜ਼ਾਹਰ ਕਰਨ ਤੋਂ ਕੁਝ ਦਿਨ ਬਾਅਦ ਭਾਜਪਾ ਵਿਚ ਆਏ ਸਨ। ਉਹ 1985, 2002 ਅਤੇ 2012 ਵਿਚ ਤਿੰਨ ਵਾਰ ਬਟਾਲਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਰਹੇ ਅਤੇ 2002-2007 ਵਿਚ ਅਮਰਿੰਦਰ ਸਿੰਘ ਸਰਕਾਰ ਵਿਚ ਮੰਤਰੀ ਰਹੇ।

Leave a comment