ਸਾਬਕਾ ਕੇਂਦਰ ਮੰਤਰੀ ਰਘੂਵੰਸ਼ ਪ੍ਰਸਾਦ ਸਿੰਘ ਦਾ ਦੇਹਾਂਤ

594
Share

ਨਵੀਂ ਦਿਲੀ, 13 ਸਤੰਬਰ (ਪੰਜਾਬ ਮੇਲ)- ਸਾਬਕਾ ਕੇਂਦਰੀ ਮੰਤਰੀ ਰਘੂਵੰਸ਼ ਪ੍ਰਸਾਦ ਸਿੰਘ ਦਾ ਦਿੱਲੀ ਦੇ ਏਮਜ਼ ‘ਚ ਦੇਹਾਂਤ ਹੋ ਗਿਆ। ਹਾਲ ਹੀ ਵਿਚ ਰਘੂਵੰਸ਼ ਪ੍ਰਸਾਦ ਸਿੰਘ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਏਮਜ਼ ‘ਚ ਦਾਖਲ ਕਰਵਾਇਆ ਗਿਆ ਸੀ। ਜਿਥੇ ਸ਼ੁੱਕਰਵਾਰ ਦੀ ਦੇਰ ਰਾਤ ਸਿਹਤ ਅਚਾਨਕ ਖਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਪਾ ਦਿੱਤਾ ਪਰ ਅੱਜ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਹਾਲ ਹੀ ਦੌਰਾਨ ਬਿਹਾਰ ਦੀ ਵਿਰੋਧੀ ਧਿਰ ਆਰ.ਜੇ.ਡੀ. ਤੋਂ ਅਸਤੀਫਾ ਦੇ ਦਿੱਤਾ ਸੀ ਪਰ ਪਾਰਟੀ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੇ ਉਨ੍ਹਾਂ ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਸੀ।


Share