#OTHERS

ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਕੀਤਾ ਜਿੱਤ ਦਾ ਦਾਅਵਾ,

ਕਿਹਾ- ‘ਪੀ.ਐੱਮ.ਐੱਲ.-ਐੱਨ. ਬਣੀ ਦੇਸ਼ ਦੀ ਸਭ ਤੋਂ ਵੱਡੀ ਪਾਰਟੀ’
ਇਸਲਾਮਾਬਾਦ, 9 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ‘ਚ ਚੋਣਾਂ ਦੀ ਗਿਣਤੀ ਜਾਰੀ ਹੈ, ਜਿਸ ‘ਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਾਰਟੀ (ਪਾਕਿਸਤਾਨ ਮੁਸਲਿਮ ਲੀਗ-ਨਵਾਜ਼) ਜਿੱਤ ਵੱਲ ਵਧਦੀ ਹੋਈ ਨਜ਼ਰ ਆ ਰਹੀ ਹੈ। ਇਸ ਦੌਰਾਨ ਪਾਰਟੀ ਸੁਪਰੀਮੋ ਸ਼ਰੀਫ਼ ਨੇ ਜਿੱਤ ਦਰਜ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰ ਰਹੀ ਹੈ।
ਦੱਸ ਦੇਈਏ ਕਿ ਪਾਕਿਸਤਾਨ ‘ਚ 8 ਫਰਵਰੀ ਨੂੰ ਰਾਸ਼ਟਰੀ ਚੋਣਾਂ ਹੋਈਆਂ ਸਨ, ਜਿਨ੍ਹਾਂ ਦੀ ਗਿਣਤੀ ਹਾਲੇ ਜਾਰੀ ਹੈ। ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਨਤੀਜੇ ਐਲਾਣਨ ਤੋਂ ਪਹਿਲਾਂ ਚੋਣਾਂ ਦੀ ਗਿਣਤੀ ਦੌਰਾਨ ਮਿਲੀ ਬੜ੍ਹਤ ਤੋਂ ਬਾਅਦ ਆਪਣੀ ਪਾਰਟੀ ਦੀ ਜਿੱਤ ਦਾ ਦਾਅਵਾ ਕਰਦਿਆਂ ਨਵਾਜ਼ ਸ਼ਰੀਫ਼ ਨੇ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਇਸ ਕਾਰਨ ਖੁਸ਼ ਹਾਂ ਕਿਉਂਕਿ ਇਨ੍ਹਾਂ ਚੋਣਾਂ ‘ਚ ਸਾਡੀ ਪਾਰਟੀ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਹੈ।