ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਏਮਸ ’ਚ ਦਾਖਲ; ਹਾਲਤ ਸਥਿਰ

576
Share

ਨਵੀਂ ਦਿੱਲੀ, 11 ਮਈ (ਪੰਜਾਬ ਮੇਲ)- ਏਮਸ ’ਚ ਦਾਖਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ (87 ਸਾਲ) ਦੀ ਹਾਲਤ ਸਥਿਰ ਬਣੀ ਹੋਈ ਹੈ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾਂ ਨੂੰ ਬੇਚੈਨੀ ਮਹਿਸੂੁਸ ਹੋਣ ਤੋਂ ਬਾਅਦ ਐਤਵਾਰ ਰਾਤ ਏਮਸ ’ਚ ਦਾਖਲ ਕਰਵਾਇਆ ਗਿਆ ਸੀ। ਸਾਬਕਾ ਪ੍ਰਧਾਨ ਮੰਤਰੀ ਨੂੰ ਏਮਸ ਦੇ ਦਿਲ ਅਤੇ ਛਾਤੀ ਦੇ ਰੋਗਾਂ ਨਾਲ ਸਬੰਧਤ ਵਾਰਡ ਵਿਚ ਰੱਖਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਇਕ ਨਵੀਂ ਦਵਾਈ ਲੈਣ ਤੋਂ ਬਾਅਦ ਹੋਏ ਰਿਐਕਸ਼ਨ ਕਾਰਨ ਉਨ੍ਹਾਂ ਨੂੰ ਭਰਤੀ ਕਰਵਾਇਆ ਗਿਆ ਸੀ। ਬੁਖਾਰ ਹੋਣ ਦੇ ਹੋਰ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

Share