#PUNJAB

ਸਾਬਕਾ ਮੰਤਰੀ ਓ.ਪੀ. ਸੋਨੀ ਦਾ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਮੇਲ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਪੁਲਿਸ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।
ਸੋਨੀ ਦੇ ਵਕੀਲ ਪਰਦੀਪ ਸੈਣੀ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਪੁਲਿਸ ਰਿਮਾਂਡ ‘ਚ ਦੋ ਦਿਨ ਦਾ ਵਾਧਾ ਕਰਨ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਉਨ੍ਹਾਂ ਦੀ ਮੰਗ ਰੱਦ ਕਰਦਿਆਂ ਉਨ੍ਹਾਂ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਉਨ੍ਹਾਂ ਸਥਾਨਕ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਸੋਨੀ ਦੀ ਸਿਹਤ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਨਿਆਇਕ ਹਿਰਾਸਤ ਦੌਰਾਨ ਕਿਸੇ ਹਸਪਤਾਲ ‘ਚ ਰੱਖਿਆ ਜਾਵੇ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਨਿਯਮਿਤ ਇਲਾਜ ਹੋ ਸਕੇ।

Leave a comment