#PUNJAB

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜ਼ਮਾਨਤ ‘ਤੇ ਰਿਹਾਅ

ਪਟਿਆਲਾ, 17 ਅਪ੍ਰੈਲ (ਪੰਜਾਬ ਮੇਲ)- ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੇ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਸੁਪਰੀਮ ਕੋਰਟ ਤੋਂ ਬੀਤੇ ਦਿਨੀਂ ਵੱਡੀ ਰਾਹਤ ਮਿਲੀ ਸੀ। ਪਰ ਨਾਭਾ ਜੇਲ੍ਹ ਵਿਚ ਜ਼ਮਾਨਤ ਦੇ ਕਾਗਜ਼ਾਤ ਨਾ ਪਹੁੰਚਣ ਕਾਰਨ ਸਾਧੂ ਸਿੰਘ ਧਰਮਸੋਤ ਜੇਲ੍ਹ ਤੋਂ ਰਿਹਾਅ ਨਹੀਂ ਹੋ ਸਕੇ ਸਨ। ਪਰ ਹੁਣ ਨਾਭਾ ਜੇਲ ਵਿਚ ਸਾਧੂ ਸਿੰਘ ਧਰਮਸੋਤ ਦੇ ਕਾਗਜ਼ਾਤ ਪਹੁੰਚਣ ‘ਤੇ ਉਨ੍ਹਾਂ ਨੂੰ ਜੇਲ੍ਹ ਵਿਚੋਂ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।
ਸਾਧੂ ਸਿੰਘ ਧਰਮਸੋਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ 14 ਮਹੀਨਿਆਂ ਤੋਂ ਵੱਧ ਸਮਾਂ ਨਜ਼ਰਬੰਦ ਰਹੇ। ਜਿਵੇਂ ਹੀ ਧਰਮਸੋਤ ਜੇਲ੍ਹ ਦੇ ਗੇਟ ਤੋਂ ਬਾਹਰ ਆਏ ਪਾਰਟੀ ਵਰਕਰਾਂ ਵੱਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ। ਧਰਮਸੋਤ ਨੇ ਕਿਹਾ ਕਿ ਜੋ ਮੈਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲੀ ਹੈ, ਮੈਂ ਕੋਰਟ ਦਾ ਧੰਨਵਾਦ ਕਰਦਾ ਹਾਂ। ਮੈਨੂੰ ਨਿਆਪਾਲਿਕਾ ‘ਤੇ ਵਿਸ਼ਵਾਸ ਹੈ। ਇਸ ਮੌਕੇ ‘ਤੇ ਕਾਂਗਰਸੀ ਆਗੂ ਚਰਨਜੀਤ ਬਾਤਿਸ਼ ਅਤੇ ਬਲਵਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਦੀ ਬੇਲ ਹੋਈ ਹੈ। ਅਸੀਂ ਬਹੁਤ ਖੁਸ਼ ਹਾਂ। ਅਸੀਂ ਉਨ੍ਹਾਂ ਦਾ ਜੇਲ੍ਹ ਤੋਂ ਬਾਹਰ ਆਉਣ ‘ਤੇ ਸਵਾਗਤ ਕਰਦੇ ਹਾਂ।