ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਆਪ੍ਰੇਸ਼ਨ ਤੋਂ ਬਾਅਦ ਵੈਂਟੀਲੇਟਰ ‘ਤੇ: ਹਾਲਤ ਬਣੀ ਗੰਭੀਰ

212
Share

ਨਵੀਂ ਦਿੱਲੀ, 12 ਅਗਸਤ (ਪੰਜਾਬ ਮੇਲ)- ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦਿਮਾਗ ਦੇ ਆਪ੍ਰੇਸ਼ਨ ਤੋਂ ਬਾਅਦ ਵੈਂਟੀਲੇਟਰ ‘ਤੇ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ 10 ਅਗਸਤ ਗੰਭੀਰ ਹਾਲਤ ‘ਚ ਦੁਪਹਿਰ 12:07 ਵਜੇ ਮਿਲਟਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦਾ ਕੋਵਿਡ-19 ਟੈਸਟ ਵੀ ਪਾਜ਼ੀਟਿਵ ਪਾਇਆ ਗਿਆ ਹੈ। ਹਸਪਤਾਲ ਦੇ ਡਾਕਟਰਾਂ ਨੇ ਆਪਣੇ ਬਿਆਨ ‘ਚ ਕਿਹਾ ਕਿ ਜਾਂਚ ਤੋਂ ਬਾਅਦ ਖੁਲਾਸਾ ਹੋਇਆ ਕਿ ਉਨ੍ਹਾਂ ਦੇ ਦਿਮਾਗ ‘ਚ ਖੂਨ ਦਾ ਇਕ ਵੱਡਾ ਥੱਕਾ (ਕਲੋਟ) ਹੈ, ਜਿਸ ਕਾਰਨ ਉਨ੍ਹਾਂ ਦਾ ਜੀਵਨ ਬਚਾਉਣ ਲਈ ਇਕ ਸਰਜਰੀ ਕਰਨੀ ਜ਼ਰੂਰੀ ਸੀ। ਅਪਾਤਕਾਲੀਨ ਸਰਜਰੀ ਤੋਂ ਬਾਅਦ ਵੀ ਉਹ ਵੈਂਟੀਲੇਟਰ ‘ਤੇ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।


Share