#AMERICA

ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਕਰਨਗੇ ਮੁਲਾਕਾਤ

ਵਾਸ਼ਿੰਗਟਨ, 18 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਇਸ ਮਹੀਨੇ ਦੀ 21 ਤੋਂ 23 ਤਰੀਕ ਤੱਕ ਤਿੰਨ ਦਿਨਾਂ ਲਈ ਅਮਰੀਕਾ ਦੀ ਫੇਰੀ ‘ਤੇ ਆ ਰਹੇ ਹਨ। ਇਸ ਦੌਰਾਨ ਉਹ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਵੀ ਮੁਲਾਕਾਤ ਕਰਨਗੇ।  ਉਹ ਕਿੱਥੇ ਮਿਲਣਗੇ, ਇਸ ਬਾਰੇ ਵੇਰਵੇ ਅਜੇ ਸਾਹਮਣੇ ਨਹੀਂ ਆਏ। ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਉੱਥੇ ਮੀਡੀਆ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਸਾਬਕਾ ਰਾਸ਼ਟਰਪਤੀ ਟਰੰਪ ਨੇ ਫਲਿੰਟ, ਮਿਸ਼ੀਗਨ ਰਾਜ ਵਿਚ ਭੀੜ ਨੂੰ ਸੰਬੋਧਨ ਕੀਤਾ ਅਤੇ ਮੋਦੀ ਨੂੰ ਮਿਲਣ ਦਾ ਜ਼ਿਕਰ ਕੀਤਾ ਅਤੇ ਉਨ੍ਹਾਂ ਨੇ ਭਾਰਤ-ਅਮਰੀਕਾ ਵਪਾਰ ਬਾਰੇ ਵੀ ਗੱਲ ਕੀਤੀ। ਇਸ ਦੇ ਨਾਲ ਹੀ ਇਹ ਐਲਾਨ ਕੀਤਾ ਗਿਆ ਕਿ ਉਹ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰ ਰਹੇ ਹਨ।