#PUNJAB

ਸਾਬਕਾ ਵਿਧਾਇਕ ਕਿੱਕੀ ਢਿੱਲੋਂ ਦੀ ਅਦਾਲਤੀ ਹਿਰਾਸਤ ‘ਚ 5 ਜੁਲਾਈ ਤੱਕ ਦਾ ਵਾਧਾ

ਫ਼ਰੀਦਕੋਟ, 22 ਜੂਨ (ਪੰਜਾਬ ਮੇਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਤੇ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਅਦਾਲਤੀ ਹਿਰਾਸਤ ਇਲਾਕਾ ਮੈਜਿਸਟਰੇਟ ਨੇ 5 ਜੁਲਾਈ ਤੱਕ ਵਧਾ ਦਿੱਤੀ ਹੈ। ਬੁੱਧਵਾਰ ਉਸ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਇਸੇ ਦਰਮਿਆਨ ਸਾਬਕਾ ਵਿਧਾਇਕ ਦੇ ਕਰੀਬੀ ਸਾਥੀ ਤੇ ਕੇਸ ਵਿਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਰਾਜਵਿੰਦਰ ਸਿੰਘ ਨੇ ਇਥੇ ਵਧੀਕ ਸ਼ੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕਰ ਕੇ ਗ੍ਰਿਫ਼ਤਾਰੀ ਉੱਪਰ ਰੋਕ ਦੀ ਮੰਗ ਕੀਤੀ ਹੈ। ਅਦਾਲਤ ਰਾਜਵਿੰਦਰ ਦੀ ਜ਼ਮਾਨਤ ਅਰਜ਼ੀ ਉੱਪਰ 27 ਜੂਨ ਨੂੰ ਸੁਣਵਾਈ ਕਰੇਗੀ। ਸੂਤਰਾਂ ਅਨੁਸਾਰ ਵਿਜੀਲੈਂਸ ਵਿਭਾਗ ਨੇ ਸਾਬਕਾ ਵਿਧਾਇਕ ਖਿਲਾਫ਼ ਪੜਤਾਲ ਮੁਕੰਮਲ ਕਰ ਲਈ ਹੈ ਤੇ ਕਦੇ ਵੀ ਚਲਾਨ ਪੇਸ਼ ਹੋ ਸਕਦਾ ਹੈ।

Leave a comment