15.5 C
Sacramento
Monday, September 25, 2023
spot_img

ਸਾਰਿਆਂ ਦੇ ਸਹਿਯੋਗ ਨਾਲ ਨਵੀਂ ਦਿੱਲੀ ਜੀ-20 ਸਾਂਝੇ ਐਲਾਨਨਾਮੇ ‘ਤੇ ਸਹਿਮਤੀ ਬਣੀ: ਮੋਦੀ

ਨਵੀਂ ਦਿੱਲੀ, 9 ਸਤੰਬਰ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਇਹ ਚੰਗੀ ਖ਼ਬਰ ਹੈ, ਸਾਰਿਆਂ ਦੇ ਸਹਿਯੋਗ ਨਾਲ ਨਵੀਂ ਦਿੱਲੀ ਜੀ-20 ਸਾਂਝੇ ਐਲਾਨਨਾਮੇ ‘ਤੇ ਸਹਿਮਤੀ ਬਣ ਗਈ ਹੈ। ਸ਼੍ਰੀ ਮੋਦੀ ਨੇ ਸਾਂਝੇ ਐਲਾਨ ਨੂੰ ਸੰਭਵ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਜੀ-20 ਸ਼ੇਰਪਾ, ਮੰਤਰੀਆਂ ਅਤੇ ਸਾਰੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਆਗਤ ਭਾਸ਼ਨ ਦੇ ਨਾਲ ਹੀ ਇਥੇ ਜੀ-20 ਸਿਖ਼ਰ ਸੰਮੇਲਨ ਸ਼ੁਰੂ ਹੋ ਗਿਆ। ਸ਼੍ਰੀ ਮੋਦੀ ਨੇ ਸਵੇਰੇ ਇੱਥੇ ਜੀ-20 ਸੰਮੇਲਨ ਦੇ ਸਥਾਨ ‘ਭਾਰਤ ਮੰਡਪਮ’ ‘ਚ ਵਿਸ਼ਵ ਨੇਤਾਵਾਂ ਦਾ ਸਵਾਗਤ ਕੀਤਾ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟਾਰੇਜ਼, ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐੱਮ.ਐੱਫ.) ਦੀ ਮੈਨੇਜਿੰਗ ਡਾਇਰੈਕਟਰ ਅਤੇ ਚੇਅਰਪਰਸਨ ਕ੍ਰਿਸਟਾਲੀਨਾ ਜਾਰਜੀਵਾ ਅਤੇ ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ.) ਦੇ ਡਾਇਰੈਕਟਰ-ਜਨਰਲ ਨਗੋਜ਼ੀ ਓਕੋਨਜੋ-ਇਵੇਲਾ ਸਥਾਨ ‘ਤੇ ਪਹੁੰਚਣ ਵਾਲੇ ਸਭ ਤੋਂ ਪਹਿਲਾਂ ਸਨ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੀ ਇੱਥੇ ਪ੍ਰਗਤੀ ਮੈਦਾਨ ਵਿਚ ਨਵੇਂ ਬਣੇ ਸੰਮੇਲਨ ਸਥਾਨ ‘ਤੇ ਪਹੁੰਚੀ। 13ਵੀਂ ਸਦੀ ਦੀ ਮਸ਼ਹੂਰ ਕਲਾਕ੍ਰਿਤੀ ਕੋਨਾਰਕ ਚੱਕਰ ਦੀ ਪ੍ਰਤੀਰੂਪ ਉਸ ਜਗ੍ਹਾ ਦੇ ਬਿਲਕੁਲ ਪਿੱਛੇ ਸਥਾਪਤ ਕੀਤੀ ਗਈ ਹੈ, ਜਿੱਥੇ ਸ਼੍ਰੀ ਮੋਦੀ ਨੇ ਵਿਸ਼ਵ ਨੇਤਾਵਾਂ ਦਾ ਸਵਾਗਤ ਕੀਤਾ। ਇਹ ਚੱਕਰ ਸਮੇਂ, ਤਰੱਕੀ ਅਤੇ ਨਿਰੰਤਰ ਤਬਦੀਲੀ ਦਾ ਪ੍ਰਤੀਕ ਹੈ।

Related Articles

Stay Connected

0FansLike
3,870FollowersFollow
21,200SubscribersSubscribe
- Advertisement -spot_img

Latest Articles