ਸਿਆਟਲ ’ਚ ਖਾਲਸਾ ਸਾਜਣਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

214
ਗੁਰੂ ਦਾ ਕੀਰਤਨ ਜੱਥਾ ਭਾਈ ਕੁਲਵਿੰਦਰ ਸਿੰਘ, ਭਾਈ ਮੋਹਣ ਸਿੰਘ ਤੇ ਭਾਈ ਮਨਿੰਦਰ ਸਿੰਘ ਗੁਰੂ ਦਾ ਜਸ ਗਾਇਨ ਕਰਦੇ ਸਮੇਂ।
Share

ਸਿਆਟਲ, 21 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਗੁਰਦੁਆਰਾ ਸੱਚਾ ਮਾਰਗ ਐਬਰਨ (ਸਿਆਟਲ) ਵਿਚ ਵਿਸਾਖੀ ਤੇ ਖਾਲਸਾ ਸਾਜਣਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਗੁਰੂ ਘਰ ਦੇ ਕੀਰਤਨੀ ਜੱਥੇ ਭਾਈ ਕੁਲਵਿੰਦਰ ਸਿੰਘ, ਭਾਈ ਮੋਹਣ ਸਿੰਘ ਤੇ ਭਾਈ ਮਨਿੰਦਰ ਸਿੰਘ ਨੇ ਰਸਭਿੰਨਾ ਕੀਰਤਨ ਕਰਕੇ ਖਾਲਸੇ ਦੇ ਸਾਜਣਾ ਦਿਵਸ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਸਟੇਜ ਸਕੱਤਰ ਹਰਸ਼ਿੰਦਰ ਸਿੰਘ ਸੰਧੂ ਨੇ ਸਮੂਹ ਸੰਗਤ ਨੂੰ ਖਾਲਸੇ ਦੇ ਸਾਜਣਾ ਦਿਵਸ ਦੀਆਂ ਵਧਾਈਆਂ ਦਿੱਤੀਆਂ।
ਭਾਈ ਸੁਖਵਿੰਦਰ ਸਿੰਘ ਅਟਵਾਲ ਨੂੰ ਹੈੱਡ ਗ੍ਰੰਥੀ ਭਾਈ ਮੋਹਣ ਸਿੰਘ ਅਤੇ ਸ. ਹਰਸ਼ਿੰਦਰ ਸਿੰਘ ਲੰਗਰਾਂ ਦੀ ਸੇਵਾ ਕਰਨ ਵਾਲੇ ਪਰਿਵਾਰ ਸੁਖਵਿੰਦਰ ਸਿੰਘ ਅਟਵਾਲ ਨੂੰ ਸਿਰੋਪਾਓ ਦੇ ਕੇ ਨਿਵਾਜਦੇ ਸਮੇਂ।

ਸ੍ਰੀ ਅਖੰਡ ਪਾਠ ਸਾਹਿਬ ਅਤੇ ਲੰਗਰ ਦੀ ਸੇਵਾ ਕਰਨ ਵਾਲੇ ਅਟਵਾਲ ਪਰਿਵਾਰ ਦੇ ਮੁਖੀ ਸੁਖਵਿੰਦਰ ਸਿੰਘ ਅਟਵਾਲ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸੇਵਾ ਨਿਭਾਉਣ ’ਤੇ ਗੁਰੂ ਘਰ ਵੱਲੋਂ ਸਿਰੋਪਾਓ ਦੇ ਕੇ ਨਿਵਾਜਿਆ। ਭਾਈ ਮੋਹਣ ਸਿੰਘ ਹੈੱਡ ਗ੍ਰੰਥੀ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਬਲਰਾਜ ਸਿੰਘ ਸੰਧੂ, ਕੁਲਦੀਪ ਸਿੰਘ ਕਾਹਲੋਂ, ਮੇਜਰ ਸਿੰਘ ਸ਼ੇਰਪੁਰੀ, ਬਲਕਾਰ ਸਿੰਘ ਦਿਉਲ ਅਤੇ ਸੇਮ ਵਿਰਕ ਉਚੇਚੇ ਤੌਰ ’ਤੇ ਗੁਰੂ ਘਰ ਨਤਮਸਤਕ ਹੋਏ ਤੇ ਸਮਾਰੋਹ ਦੀ ਸ਼ੋਭਾ ਵਧਾਈ।


Share