ਸਿਆਟਲ ‘ਚ ਚਾਰੋ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਵਸ ਸਮਾਗਮ 25 ਤੋਂ

195
Share

ਸਿਆਟਲ, 16 ਦਸੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਿਆਟਲ ਦੀ ਸੰਗਤ ਦੇ ਸਹਿਯੋਗ ਨਾਲ ਸਰਹੰਦ-ਫਤਹਿਗੜ੍ਹ ਸਾਹਿਬ ਦੀ ਸੰਗਤ ਵੱਲੋਂ 25, 26 ਤੇ 27 ਦਸੰਬਰ ਨੂੰ ਸਿਆਟਲ ਵਿਚ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ, ਜਿੱਥੇ ਵਾਸ਼ਿੰਗਟਨ ਦੀਆਂ ਸੰਗਤਾਂ ਨਤਮਸਤਕ ਹੋਣਗੀਆਂ। 25 ਦਸੰਬਰ ਨੂੰ ਰੈਨਟਨ ਗੁਰੂ ਘਰ ਵਿਚ ਸ੍ਰੀ ਅਖੰਡ ਪਾਠ ਜੀ ਦੇ ਪਾਠ ਆਰੰਭ ਕਰਕੇ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ ਅਤੇ 27 ਦਸੰਬਰ, ਦਿਨ ਐਤਵਾਰ ਨੂੰ ਵੱਖ-ਵੱਖ ਗੁਰੂ ਘਰਾਂ ‘ਚ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿੱਥੇ ਕਥਾਵਾਚਕ ਤੇ ਕੀਰਤਨੀ ਜੱਥੇ ਚਾਰੋ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀਆਂ ਬਾਰੇ ਚਾਨਣਾ ਪਾਉਣਗੇ। ਪ੍ਰਬੰਧਕਾਂ ਵੱਲੋਂ ਸੰਗਤ ਨੂੰ ਸ਼ਹੀਦੀ ਸਮਾਗਮਾਂ ‘ਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਗਈ ਹੈ।


Share