-ਛੋਟੇ ਸਾਹਿਬਜ਼ਾਦਿਆਂ ਦਾ 29-30 ਨੂੰ ਮਨਾਇਆ ਜਾਵੇਗਾ
ਸਿਆਟਲ, 27 ਦਸੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਫਤਹਿਗੜ੍ਹ ਤੇ ਸਰਹੰਦ ਦੀ ਸੰਗਤ ਵੱਲੋਂ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ, ਜੋ ਇਸ ਸਾਲ 29-30-31 ਦਸੰਬਰ ਨੂੰ ਸਿਆਟਲ ਵਿਚ ਮਨਾਇਆ ਜਾ ਰਿਹਾ ਹੈ। ਟਰਾਈ ਸਿਟੀਜ਼ ਤੇ ਸਿਆਟਲ ਵਿਚ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸੰਬੰਧੀ ਦਯਿਆਬੀਰ ਸਿੰਘ ਪਿੰਟੂ ਬਾਠ ਤੇ ਮਨਮੋਹਣ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਸਮੁੱਚੀ ਸੰਗਤ ਨੂੰ ਹੁੰਮਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਅਤੇ ਗੁਰਦੁਆਰਾ ਸਿੰਘ ਸਭਾ ਰੈਨਟਨ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।
ਕਥਾਵਾਚਕ ਤੇ ਕੀਰਤਨੀ ਜੱਥਿਆਂ ਨੇ ਰਸਭਿੰਨਾ ਕੀਰਤਨ ਕਰਕੇ ਗੁਰੂ ਦਾ ਜੱਸ ਗਾਇਨ ਕੀਤਾ ਤੇ ਦਸਵੇਂ ਪਾਤਸ਼ਾਹ ਦੀਆਂ ਲਾਸਾਨੀ ਕੁਰਬਾਨੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਛੋਟੀ ਉਮਰ ਹੁੰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਦੇ ਸਰੀਰ ‘ਤੇ ਸਭ ਤੋਂ ਵੱਧ ਜ਼ਖਮ ਵੇਖਣ ਨੂੰ ਮਿਲੇ ਅਤੇ ਸਿੱਖ ਕੌਮ ਦੀ ਖਾਤਰ ਕੁਰਬਾਨੀਆਂ ਦੇ ਕੇ ਸਰਬੰਸ ਵਾਰ ਦਿੱਤਾ।