
ਸਿਆਟਲ, 23 ਸਤੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)-ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਪਹਿਲੇ ਹੈੱਡ ਗ੍ਰੰਥੀ ਅਤੇ ਪੰਜਾਂ ਪਾਤਸ਼ਾਹੀਆਂ ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ, ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਗੁਰਤਾਗੱਦੀ ਦੀਆਂ ਰਸਮਾਂ ਨਿਭਾਉਣ ਵਾਲੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਵਸ 2, 3 ਤੇ 4 ਅਕਤੂਬਰ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਬਾਬਾ ਬੁੱਢਾ ਜੀ ਸੰਸਥਾ ਅਮਰੀਕਾ ਦੇ ਪ੍ਰਧਾਨ ਸਤਵਿੰਦਰ ਸਿੰਘ ਸੰਧੂ, ਉਪ-ਪ੍ਰਧਾਨ ਅਮਰਪਾਲ ਸਿੰਘ ਕਾਹਲੋਂ, ਗੁਰਦੀਪ ਸਿੰਘ ਸਿੱਧੂ ਤੇ ਜਸਬੀਰ ਸਿੰਘ ਰੰਧਾਵਾ ਅਤੇ ਸਮੂਹ ਮੈਂਬਰਾਂ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ ਅਤੇ 4 ਅਕਤੂਬਰ ਨੂੰ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿੱਥੇ ਬਾਬਾ ਬੁੱਢਾ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਜਾਵੇਗਾ।