ਸਿਆਟਲ, 2 ਅਕਤੂਬਰ (ਪੰਜਾਬ ਮੇਲ)- ਸਿਆਟਲ ‘ਚ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਵਸ 4, 5, 6 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਸਾਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਾ. ਸੁਰਿੰਦਰਪਾਲ ਸਿੰਘ ਤੁੰਗ ਸਿਆਟਲ, ਗੁਰਚਰਨ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਿੰਘ ਸਭਾ ਰੈਨਟਨ ਵਿਚ 4, 5, 6 ਅਕਤੂਬਰ ਨੂੰ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਪੁੱਤਰਾਂ ਦੇ ਦਾਨੀ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਦੂਜੇ ਪਾਤਸ਼ਾਹੀ ਤੋਂ ਛੇਵੀਂ ਪਾਤਸ਼ਾਹੀ ਤੱਕ ਗੁਰਤਾਗੱਦੀ ਸੁਭਾਗ ਪ੍ਰਾਪਤ ਹੋਇਆ ਸੀ। ਨਵਨਿਯੁਕਤ ਪ੍ਰਧਾਨ ਡਾ. ਸੁਰਿੰਦਰਪਾਲ ਸਿੰਘ ਤੁੰਗ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਨਮ ਦਿਵਸ ਮਨਾਉਣ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ।
ਗੁਰੂ ਘਰ ਦੇ ਕੀਰਤਨੀ ਜੱਥੇ ਭਾਈ ਜਰਨੈਲ ਸਿੰਘ ਤੇ ਭਾਈ ਵਰਿਆਮ ਸਿੰਘ ਕੀਰਤਨੀ ਜੱਥਾ ਗੁਰਬਾਣੀ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕਰਨਗੇ। ਭਾਈ ਹਰਪਾਲ ਸਿੰਘ ਕਥਾਵਾਚਕ ਬਾਬਾ ਬੁੱਢਾ ਜੀ ਦੇ ਜੀਵਨ ਬਾਰੇ ਚਾਨਣਾ ਪਾਉਣਗੇ।