ਸਿਆਟਲ ’ਚ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

473
ਗੁਰਦੁਆਰਾ ਸਾਹਿਬ ਤੇ ਬਾਬਾ ਬੁੱਢਾ ਜੀ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ ਤੋਂ ਬਾਅਦ ਯਾਦਗਾਰੀ ਫੋਟੋ।
Share

ਸਿਆਟਲ, 13 ਅਕਤੂਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਗੁਰਦੁਆਰਾ ਸਿੰਘ ਸਭਾ ਰੈਨਟਨ ਵਿਚ ਪਿਛਲੇ 20 ਸਾਲਾਂ ਤੋਂ ਹਰੇਕ ਸਾਲ ਬਾਬਾ ਬੁੱਢਾ ਜੀ ਸੰਸਥਾ ਵੱਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਗੁਰੂ ਘਰ ਦੇ ਵਜ਼ੀਰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਦੇ ਸਮੇਂ।

8 ਅਕਤੂਬਰ, ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਏ ਅਤੇ 10 ਅਕਤੂਬਰ, ਦਿਨ ਐਤਵਾਰ ਨੂੰ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਗੁਰੂ ਘਰ ਦੇ ਕੀਰਤਨੀ ਜੱਥੇ ਭਾਈ ਵਰਿਆਮ ਸਿੰਘ ਤੇ ਭਾਈ ਜਰਨੈਲ ਸਿੰਘ ਦੇ ਕੀਰਤਨੀ ਜੱਥਿਆਂ ਨੇ ਰਸਭਿੰਨਾ ਕੀਰਤਨ ਕੀਤਾ ਅਤੇ ਭਾਈ ਦਵਿੰਦਰ ਸਿੰਘ ਨੇ ਕਥਾ ਰਾਹੀਂ ਬਾਬਾ ਬੁੱਢਾ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।

ਭਾਈ ਦਵਿੰਦਰ ਸਿੰਘ ਬਾਬਾ ਬੁੱਢਾ ਜੀ ਦੇ ਜੀਵਨ ਬਾਰੇ ਚਾਨਣਾ ਪਾਉਦੇ ਸਮੇਂ।

ਮੁੱਖ ਸੇਵਾਦਾਰ ਦਲਬੀਰ ਸਿੰਘ ਨੇ ਬਾਬਾ ਬੁੱਢਾ ਜੀ ਸੰਸਥਾ ਦੇ ਸਾਰੇ ਮੈਂਬਰਾਂ ਦੀ ਲਗਨ ਵੇਖ ਕੇ ਗੁਰਦੁਆਰਾ ਸਿੰਘ ਸਭਾ ਦੇ ਮੈਂਬਰ ਨਾਮਜ਼ਦ ਕਰਕੇ ਸੇਵਾ ਦੀ ਸ਼ਲਾਘਾ ਕੀਤੀ। ਇਸ ਮੌਕੇ ਪਰਿਵਾਰ ਵੱਲੋਂ ਕਰਤਾਰ ਸਿੰਘ ਕਲੇਰ ਦੀ ਪਹਿਲੀ ਬਰਸੀ ਮਨਾਉਦਿਆਂ ਸੇਵਾ ’ਚ ਵੱਡਮੁੱਲਾ ਯੋਗਦਾਨ ਪਾਇਆ। ਬਾਬਾ ਬੁੱਢਾ ਜੀ ਸੰਸਥਾ ਵੱਲੋਂ ਲੰਗਰਾਂ ਦੀ ਸੇਵਾ ਬੜੀ ਸ਼ਰਧਾ ਨਾਲ ਨਿਭਾਈ ਗਈ।

ਬਾਬਾ ਬੁੱਢਾ ਜੀ ਸੰਸਥਾ ਦੀਆਂ ਬੀਬੀਆਂ ਲੰਗਰਾਂ ਦੀ ਸੇਵਾ ਕਰਨ ਤੋਂ ਬਾਅਦ।

Share