ਸਿਆਟਲ ‘ਚ ਬ੍ਰਹਮ ਗਿਆਨੀ, ਮਹਾਂਪੁਰਸ਼ ਬਾਬਾ ਬੁੱਢਾ ਜੀ ਦਾ ਜਨਮ ਦਿਵਸ ਮਨਾਇਆ

689
ਬਾਬਾ ਬੁੱਢਾ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ 'ਤੇ ਸਰਬੱਤ ਦੇ ਭਲੇ ਦੀ ਲਈ ਗਿਆਨੀ ਸ਼ਮਸ਼ੇਰ ਸਿੰਘ ਅਰਦਾਸ ਕਰਦੇ ਸਮੇਂ।
Share

ਸਿਆਟਲ, 7 ਅਕਤੂਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)-ਬਾਬਾ ਬੁੱਢਾ ਜੀ ਸੰਸਥਾ ਅਮਰੀਕਾ ਵੱਲੋਂ ਸਿਆਟਲ ਵਿਚ ਮਹਾਂਪੁਰਸ਼, ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ-ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਬਾਬਾ ਬੁੱਢਾ ਜੀ ਦੂਸਰੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਤੋਂ ਲੈ ਕੇ ਛੇਵੇਂ ਪਾਤਸ਼ਾਹ ਸੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਗੁਰਤਾਗੱਦੀ ਦੀਆਂ ਰਸਮਾਂ ਨਿਭਾਉਣ ਦਾ ਮਾਣ ਪ੍ਰਾਪਤ ਹੋਇਆ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡਗ੍ਰੰਥੀ ਥਾਪੇ ਗਏ। ਬਾਬਾ ਬੁੱਢਾ ਜੀ ਸੰਸਥਾ ਦੇ ਪ੍ਰਧਾਨ ਸਤਵਿੰਦਰ ਸਿੰਘ ਸੰਧੂ, ਅਮਰਪਾਲ ਸਿੰਘ ਕਾਹਲੋਂ, ਜਸਬੀਰ ਸਿੰਘ ਰੰਧਾਵਾ, ਗੁਰਦੀਪ ਸਿੰਘ ਸਿੱਧੂ, ਤਰਮੰਗਲ ਸਿੰਘ ਧਾਲੀਵਾਲ, ਸੁਰਿੰਦਰ ਸਿੰਘ ਤੁੰਗ, ਗੁਰਲਾਲ ਸਿੰਘ ਬਰਾੜ, ਰਾਮ ਸਿੰਘ ਸੰਧੂ, ਮਨਜੀਤ ਸਿੰਘ ਧਾਲੀਵਾਲ ਨੇ ਪਰਿਵਾਰਾਂ ਸਮੇਤ ਪਹੁੰਚ ਕੇ ਬੜੀ ਸ਼ਰਧਾ ਨਾਲ ਲੰਗਰਾਂ ਦੀ ਸੇਵਾ ਨਿਭਾਈ। ਹੈੱਡ ਗ੍ਰੰਥੀ ਗਿਆਨੀ ਸ਼ਮਸ਼ੇਰ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਭਾਈ ਵਰਿਆਮ ਸਿੰਘ ਦੇ ਕੀਰਤਨੀ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਬਾਬਾ ਬੁੱਢਾ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਭਾਰੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ।


Share