ਸਿਆਟਲ ’ਚ ਸ਼ਹੀਦ ਗੁਰਦੇਵ ਸਿੰਘ ਕਾਂਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ

477
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਕਥਾਵਾਚਕ ਗਿਆਨੀ ਅਮਨ ਸਿੰਘ ਸ਼ਹੀਦ ਗੁਰਦੇਵ ਸਿੰਘ ਕਾਂਉਕੇ ਦੇ ਜੀਵਨ ਬਾਰੇ ਚਾਨਣਾ ਪਾਉਦੇ ਸਮੇਂ ਸ਼ਰਧਾਂਜਲੀ ਭੇਂਟ ਕਰਦੇ ਹੋਏ।
Share

ਸਿਆਟਲ, 6 ਜਨਵਰੀ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਗੁਰਦੁਆਰਾ ਕੈਂਟ ’ਚ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਂਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। 1986 ’ਚ ਸਰਬੱਤ ਖਾਲਸਾ ਵੱਲੋਂ ਭਾਈ ਗੁਰਦੇਵ ਸਿੰਘ ਕਾਂਉਕੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਕਾਰਜਕਾਰੀ ਜਥੇਦਾਰ ਥਾਪਿਆ ਗਿਆ ਸੀ। ਗੁਰਦੁਆਰੇ ’ਚ ਹਫਤਾਵਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਭਾਈ ਦਲਜੀਤ ਸਿੰਘ, ਭਾਈ ਸਤਨਾਮ ਸਿੰਘ ਤੇ ਭਾਈ ਬਲਬੀਰ ਸਿੰਘ ਦੇ ਕੀਰਤਨੀ ਜਥਿਆਂ ਨੇ ਰਸਭਿੰਨਾਂ ਕੀਰਤਨ ਕਰਕੇ ਗੁਰੂ ਦਾ ਜਸ ਗਾਇਨ ਕੀਤਾ। ਇਸ ਮੌਕੇ ਗਿਆਨੀ ਅਮਨ ਸਿੰਘ ਨੇ ਕਥਾ ਰਾਹੀਂ ਸ਼ਹੀਦ ਗੁਰਦੇਵ ਸਿੰਘ ਕਾਂਉਂਕੇ ਦੇ ਜੀਵਨ ਬਾਰੇ ਚਾਨਣਾ ਪਾਇਆ। ਗੁਰੂ ਘਰ ਦੇ ਮੁੱਖ ਸੇਵਾਦਾਰ ਹਰਪਾਲ ਸਿੰਘ ਸਪਰਾ ਨੇ ਸ਼ਹੀਦ ਗੁਰਦੇਵ ਸਿੰਘ ਕਾਂਉਂਕੇ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੱਸਿਆ ਕਿ ਉਹ ਬਹੁਤ ਧਾਰਮਿਕ ਖਿਆਲਾਂ ਦੀ ਸਤਿਕਾਰਤ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਗੁਰਮਤਿ ਪ੍ਰਚਾਰ ਰਾਹੀਂ ਸਿੱਖ ਧਰਮ ’ਚੋਂ ਕਈ ਊਣਤਾਈਆਂ ਦੂਰ ਕੀਤੀਆਂ। ਅਖ਼ੀਰ ’ਚ ਭਾਈ ਦਲਜੀਤ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ’ਚ ਕਿਸਾਨਾਂ ਦੀ ਜਿੱਤ ਦੀ ਕਾਮਨਾ ਕੀਤੀ।

Share