ਸਿਆਟਲ ’ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

177
ਹੈੱਡ ਗ੍ਰੰਥੀ ਭਾਈ ਦਲਜੀਤ ਸਿੰਘ ਸਰਬੱਤ ਦੇ ਭਲੇ ਲੲ ਅਰਦਾਸ ਕਰਦੇ ਹੋਏ।
Share

ਸਿਆਟਲ, 3 ਫਰਵਰੀ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਕੈਂਟ ਵਿਚ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਤੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿੱਥੇ ਹਫਤਾਵਾਰੀ ਧਾਰਮਿਕ ਦੀਵਾਨ ਸਜਾਏ ਗਏ ਅਤੇ ਭਾਈ ਅਮਨ ਸਿੰਘ ਨੇ ਬਾਬਾ ਦੀਪ ਸਿੰਘ ਜੀ¿; ਦੇ ਜੀਵਨ ਤੇ ਲਾਸਾਨੀ ਕੁਰਬਾਨੀਆਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਭਾਈ ਦਲਜੀਤ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਕਿਸਾਨ ਅੰਦੋਲਨ ਦੀ ਸਫਲਤਾ ਲਈ ਕਾਮਨਾ ਕੀਤੀ। ਭਾਈ ਹਰਦਿਆਲ ਸਿੰਘ ਨੇ ਸਟੇਜ ਤੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਦੀਆਂ ਸੰਗਤ ਨੂੰ ਵਧਾਈਆਂ ਦਿੱਤੀਆਂ। ਸੰਗਤ ਵੱਲੋਂ ਤਿਆਰ ਕੀਤੇ ਲੰਗਰ ਦੀ ਅਟੁੱਟ ਸੇਵਾ ਕੀਤੀ ਗਈ।

Share