ਸਿਆਟਲ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ

504
ਹੈੱਡ ਗ੍ਰੰਥੀ ਭਾਈ ਦਲਜੀਤ ਸਿੰਘ ਜੀ ਸਟੇਜ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਦੇਣ ਸਮੇਂ।
Share

ਸਿਆਟਲ, 23 ਦਸੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੈਂਟ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਨੂੰ ਸਿਦਕ, ਭਰੋਸੇ, ਸਾਂਝੀਵਾਲਤਾ ਦੇ ਮਾਰਗ ’ਤੇ ਅਡੋਲ ਦ੍ਰਿੜ੍ਹਤਾ ਨਾਲ ਚੱਲਣ ਦੀ ਪ੍ਰੇਰਨਾ ਦਿੰਦੀ ਹੈ, ਜਿਨ੍ਹਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਹੈੱਡ ਗ੍ਰੰਥੀ ਭਾਈ ਦਲਜੀਤ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਭਾਈ ਦਲਜੀਤ ਸਿੰਘ ਨੇ ਸਟੇਜ ਤੋਂ ਹਿੰਦੂ ਸਮਾਜ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ। ਉਨ੍ਹਾਂ ਦੱਸਿਆ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਤਾ ਜੀ ਦੀ ਕੁਰਬਾਨੀ ਤੋਂ ਬਾਅਦ ਆਪਣੇ ਚਾਰੋਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਇਕ ਹਫ਼ਤੇ ਵਿਚ ਹੀ ਸਿੱਖ ਕੌਮ ਲਈ ਕੁਰਬਾਨੀ ਦੇ ਗਏ। ਉਨ੍ਹਾਂ ਕਿਹਾ ਕਿ ਸਰਹਿੰਦ-ਫ਼ਤਹਿਗੜ੍ਹ ਦੀ ਸਮੁੱਚੀ ਸੰਗਤ ਇਸ ਹਫ਼ਤੇ ਸੋਗ ਵਜੋਂ ਜ਼ਮੀਨ ’ਤੇ ਬਿਸਤਰ ਲਗਾ ਕੇ ਸੌਂਦੀ ਹੈ ਅਤੇ ਪਰਿਵਾਰਾਂ ਸਮੇਤ ਪੰਜ ਬਾਣੀਆਂ ਦਾ ਪਾਠ ਕਰਦੀ ਹੈ।


Share