#AMERICA

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਮਨਾਇਆ

ਸਿਆਟਲ, 18 ਅਕਤੂਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸ੍ਰੀ ਗੁਰੂ ਰਾਮਦਾਸ ਜੀ ਸੰਸਥਾ ਵੱਲੋਂ ਗੁਰਦੁਆਰਾ ਸਿੰਘ ਸਭਾ ਰੈਨਟਨ ਵਿਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।

ਭਾਈ ਹਰਪਾਲ ਸਿੰਘ (ਫਤਿਹਗੜ੍ਹ) ਕਥਾ ਰਾਹੀਂ ਗੁਰੂ ਦਾ ਜੱਸ ਕਰਦੇ ਹੋਏ।

ਇਸ ਮੌਕੇ ਕਥਾਵਾਚਕ ਭਾਈ ਹਰਪਾਲ ਸਿੰਘ (ਫਤਿਹਗੜ੍ਹ) ਅਤੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਉਪਮਾ ਕੀਤੀ ਅਤੇ ਗੁਰੂ ਜੀ ਦੇ ਅਦੇਸ਼ਾਂ ਅਨੁਸਾਰ ਚੱਲਣ ਲਈ ਪ੍ਰੇਰਿਤ ਕੀਤਾ। ਸ੍ਰੀ ਗੁਰੂ ਰਾਮਦਾਸ ਸੰਸਥਾ ਦੇ ਮੈਂਬਰਾਂ ਤੇ ਸੇਵਾਦਾਰਾਂ ਨੇ ਲੰਗਰਾਂ ਦੀ ਸੇਵਾ ਬੜੀ ਸ਼ਰਧਾ ਨਾਲ ਨਿਭਾਇਆ।

ਲੰਗਰਾਂ ਦੀ ਸੇਵਾ ਕਰਦੇ ਮੈਂਬਰ ਸਾਹਿਬਾਨ ਤੇ ਬੀਬੀਆਂ।

Leave a comment