ਸਿਆਟਲ ’ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ ਦੇ ਰਸਭਿੰਨੇ ਕੀਰਤਨ ਦਾ ਆਨੰਦ ਮਾਣਿਆ

733
ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਕੀਰਤਨ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਦੀ ਉਪਮਾ ਕਰਦੇ ਸਮੇਂ।
Share

ਸਿਆਟਲ, 20 ਅਕਤੂਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਗੁਰਦੁਆਰਾ ਸਿੰਘ ਸਭਾ ਰੈਨਟਨ (ਸਿਆਟਲ) ਵਿਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਦਿਆਂ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦੇ ਕੀਰਤਨੀ ਜੱਥੇ ਦਾ ਸੰਗਤ ਨੇ ਕੀਰਤਨ ਦਾ ਖੂਬ ਆਨੰਦ ਮਾਣਿਆ। ਸ੍ਰੀ ਗੁਰੂ ਰਾਮਦਾਸ ਸੰਸਥਾ ਵੱਲੋਂ ਲੰਗਰ ਹਾਲ, ਦਰਬਾਰ ਹਾਲ ਡੈਕੋਰੇਸ਼ਨ ਕਰਕੇ ਸਜਾਏ ਗਏ ਅਤੇ ਵੰਨ-ਸੁਵੰਨੇ ਖਾਣਿਆਂ ਦੇ ਸਟਾਲ ਲਗਵਾ ਕੇ ਅਤੇ ਤਿੰਨੇ ਦਿਨ ਲੰਗਰਾਂ ਦੀ ਸੇਵਾ ਬੜੀ ਸ਼ਰਧਾ ਨਾਲ ਨਿਭਾਈ।
ਸਿਆਟਲ ਦੀ ਸੰਗਤ ਕੀਰਤਨ ਦਾ ਆਨੰਦ ਲੈਂਦੇ ਸਮੇਂ ਭਾਰੀ ਰੌਣਕਾਂ ਦੀਆਂ ਝਲਕੀਆਂ।

ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਭਾਰਤ ਤੋਂ ਉਚੇਚੇ ਤੌਰ ’ਤੇ ਪਹੁੰਚੇ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਨੇ ਰਸਭਿੰਨਾ ਕੀਰਤਨ ਕਰਕੇ ਸ੍ਰੀ ਗੁਰੂ ਰਾਮਦਾਸ ਜੀ ਦੀ ਉਪਮਾ ਕੀਤੀ। ਇਸ ਮੌਕੇ ਗੁਰੂ ਘਰ ਦੇ ਕੀਰਤਨੀ ਜੱਥਿਆਂ ਭਾਈ ਵਰਿਆਮ ਸਿੰਘ ਤੇ ਭਾਈ ਜਰਨੈਲ ਸਿੰਘ ਨੇ ਸਹਿਯੋਗ ਦਿੱਤਾ। ਇਸ ਮੌਕੇ ਭਾਰੀ ਗਿਣਤੀ ’ਚ ਗੁਰੂ ਘਰ ਸੰਗਤਾਂ ਨਤਮਸਤਕ ਹੋਈਆਂ। ਸੰਗਤਾਂ ਲਈ ਪਾਰਕਿੰਗ ਦੇ ਪੁਖਤਾ ਇੰਤਜ਼ਾਮ ਕੀਤੇ ਗਏ।

ਇਸ ਮੌਕੇ ਰਗੜੇ ਵਾਲੀ ਸਰਦਾਈ ਅਤੇ ਕੁਲਵੰਤ ਸਿੰਘ ਸ਼ਾਹ ਦੇ ਗੋਲ ਗੱਪਿਆਂ ਦਾ ਸੁਆਦ ਲਿਆ। ਗੁਰਦੁਆਰੇ ਵਿਚ ਵੱਖਰਾ ਹੀ ਆਨੰਦ ਵੇਖਣ ਨੂੰ ਮਿਲ ਰਿਹਾ ਸੀ। ਸ੍ਰੀ ਗੁਰੂ ਰਾਮਦਾਸ ਸੰਸਥਾ ਦੇ ਮੈਂਬਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸੇਵਾ ਨਿਭਾ ਰਹੇ ਸਨ।

Share