ਸਿਆਟਲ ‘ਚ ਹਰਜਿੰਦਰ ਸਿੰਘ ਜਿੰਦਾ ਤੇ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

552
ਭਾਈ ਅਮਨ ਸਿੰਘ ਭਾਈ ਸੁੱਖਾ ਤੇ ਭਾਈ ਜਿੰਦਾ ਮਹਾਨ ਯੋਧਿਆਂ ਦੀ 28ਵੀਂ ਬਰਸੀ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਸਮੇਂ। ਭਾਈ ਹਰਦਿਆਲ ਸਿੰਘ ਚੌਰ ਸਾਹਿਬ ਅਤੇ ਭਾਈ ਕਾਰਜ ਸਿੰਘ ਤੇ ਦਿਆਲ ਸਿੰਘ ਪ੍ਰਸ਼ਾਦ ਦੀ ਸੇਵਾ ਕਰਦੇ ਦਿਖਾਈ ਦੇ ਰਹੇ ਹਨ।
Share

ਸਿਆਟਲ, 14 ਅਕਤੂਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਦੀ ਬੇਅਦਬੀ ਕਰਨ ਵਾਲੇ ਜਨਰਲ ਵੈਦਿਆ ਨੂੰ ਅਕਾਲ ਤਖਤ ‘ਤੇ ਹਮਲਾ ਕਰਨ ਦੀ ਅਗਵਾਈ ਕਰਨ ਵਾਲੇ ਦਾ ਬਦਲਾ ਲੈਣ ਲਈ ਪੂਨੇ ਗੋਲੀਆਂ ਮਾਰ ਕੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਨੇ ਮਾਰ ਕੇ ਬਦਲਾ ਲਿਆ। 9 ਅਕਤੂਬਰ 1992 ਨੂੰ ਤੜਕੇ 3 ਵਜੇ ਸਵੇਰੇ ਉੱਠ ਕੇ ਇਸ਼ਨਾਨ ਕਰਕੇ ਨਿੱਤਨੇਮ ਕੀਤਾ ਅਤੇ ਜੈਕਾਰੇ ਛੱਡਦੇ ਹੋਏ 5 ਵਜੇ ਫਾਂਸੀ ਲੱਗਣ ਵਾਲੇ ਮਹਾਨ ਯੋਧਿਆਂ ਦੀ 28ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਉਂਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਨੂੰ ਪ੍ਰਣਾਮ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਕੈਂਟ ਦੇ ਸਟੇਜ ਸਕੱਤਰ ਭਾਈ ਹਰਦਿਆਲ ਸਿੰਘ ਨੇ ਹਫਤਾਵਾਰੀ ਸਮਾਗਮ ਸਮੇਂ ਸੰਬੋਧਨ ਕਰਦਿਆਂ ਦੱਸਿਆ ਕਿ ਭਾਈ ਜਿੰਦਾ ਤੇ ਭਾਈ ਸੁੱਖਾ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ, ਜਿਨ੍ਹਾਂ ਸਿੱਖ ਕੌਮ ਦੀ ਖਾਤਰ ਬਦਲਾ ਲੈ ਕੇ ਸ਼ਹੀਦੀ ਦਾ ਜਾਮ ਪੀਤਾ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਸੁਖਜਿੰਦਰ ਸਿੰਘ ਦੀ ਅਚਨਚੇਤ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਇਸ ਮੌਕੇ ਲੰਗਰਾਂ ਦੀ ਸੇਵਾ ਭਾਈ ਜਗਮੋਹਣ ਸਿੰਘ ਦੇ ਪਰਿਵਾਰ ਵੱਲੋਂ ਬੜੀ ਸ਼ਰਧਾ ਨਾਲ ਨਿਭਾਈ ਗਈ।


Share