ਸਿਆਟਲ ਦੇ ਗੁਰੂ ਘਰ ਨੇ ਗੁਰਪ੍ਰੀਤ ਸਿੰਘ ਘੁੱਗੀ ਨੂੰ ਸਿਰੋਪਾਓ ਦੇ ਕੇ ਨਿਵਾਜਿਆ

296
ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ ਘੁੱਗੀ ਨੂੰ ਸਿਰੋਪਾਓ ਦੇ ਕੇ ਨਿਵਾਜਦੇ ਸਮੇਂ। ਨਾਲ ਹਨ ਗੁਰਦੁਆਰਾ ਕਮੇਟੀ ਮੈਂਬਰ ਤੇ ਉਪ ਪ੍ਰਧਾਨ ਬਲਦੇਵ ਸਿੰਘ ਛੀਨਾ, ਮਹਿੰਦਰ ਸਿੰਘ ਸਿੱਧੂ ਤੇ ਹੋਰ ਸੇਵਾਦਾਰ।
Share

ਸਿਆਟਲ, 24 ਨਵੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਪੰਜਾਬ ਦੇ ਮਸ਼ਹੂਰ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ ਨੂੰ ਸਿਆਟਲ ਦੇ ਮੁੱਖ ਗੁਰਦੁਆਰਾ ਸਿੰਘ ਸਭਾ ਰੈਨਟਨ ਦੇ ਹੈੱਡ ਗ੍ਰੰਥੀ ਭਾਈ ਦਵਿੰਦਰ ਸਿੰਘ ਨੇ ਗੁਰੂ ਘਰ ਵੱਲੋਂ ਸਿਰੋਪਾਓ ਦੇ ਕੇ ਨਿਵਾਜਿਆ। ਗੁਰਪ੍ਰੀਤ ਸਿੰਘ ਘੁੱਗੀ ਆਪਣੇ ਪੰਜਾਬੀ ਫਿਲਮ ‘ਪਾਣੀ ’ਚ ਮਧਾਣੀ’ ਦੇ ਸੰਬੰਧ ’ਚ ਸਿਆਟਲ ਦੇ ਪ੍ਰੋਡਿਊਸਰ ਡਾ. ਪ੍ਰਭਜੋਤ ਸਿੰਘ ਸਿੱਧੂ ਤੇ ਸੰਨੀ ਰਾਜ ਦੇ ਵਿਸ਼ੇਸ਼ ਸੱਦੇ ’ਤੇ ਸਿਆਟਲ ਪਹੁੰਚੇ, ਜਿੱਥੇ ਉਨ੍ਹਾਂ ਦੇ ਚਹੇਤਿਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸਵਾਗਤ ਕੀਤਾ ਗਿਆ। ਗੁਰਪ੍ਰੀਤ ਸਿੰਘ ਘੁੱਗੀ ਕਾਮੇਡੀਅਨ ਦੇ ਹੀਰੋ ਦੱਸੇ ਜਾਂਦੇ ਹਨ, ਜਿਨ੍ਹਾਂ ਨੇ ਕਈ ਫਿਲਮਾਂ, ਡਰਾਮਿਆਂ ਤੇ ਸਟੇਜਾਂ ’ਤੇ ਵਿਲੱਖਣ ਤਰੀਕੇ ਨਾਲ ਕਾਮੇਡੀ ਕਰਕੇ ਨਾਮਣਾ ਖੱਟਿਆ। ਉਨ੍ਹਾਂ ਦੀ ਮਿਹਨਤ, ਕਿਰਦਾਰ ਦੀ ਸ਼ਲਾਘਾ ਕੀਤੀ ਜਾਂਦੀ ਹੈ, ਜਿਨ੍ਹਾਂ ਪੰਜਾਬੀ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਵਿਚ ਵੱਡਾ ਯੋਗਦਾਨ ਪਾਇਆ ਹੈ। ਗੁਰਪ੍ਰੀਤ ਸਿੰਘ ਘੁੱਗੀ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

Share