ਸਿਆਟਲ ਦੇ ਨੌਜਵਾਨਾਂ ਦਾ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਬਿੱਲਾਂ ਦਾ ਵਿਰੋਧ ਤੇ ਕਿਸਾਨਾਂ ਨੂੰ ਸਮਰਥਨ

636
ਫਿਰੋਜ਼ਪੁਰ ਦੇ ਕਿਸਾਨ ਬਲਕਾਰ ਸਿੰਘ ਦਿਉਲ ਅਤੇ ਸਿਆਟਲ ਦੇ ਨੌਜਵਾਨ ਕਿਸਾਨਾਂ ਨੂੰ ਸਮਰਥਨ ਦੇ ਕੇ 'ਜੈ ਜਵਾਨ-ਜੈ ਕਿਸਾਨ' ਦਾ ਨਾਅਰਾ ਮਾਰਦੇ ਸਮੇਂ।
Share

ਸਿਆਟਲ, 14 ਅਕਤੂਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਭਾਰਤ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਬਿੱਲਾਂ ਦਾ ਵਿਰੋਧ ਤੇ ਕਿਸਾਨਾਂ ਦੇ ਹੱਕ ਵਿਚ ਸਿਆਟਲ ਦੇ ਨੌਜਵਾਨਾਂ ਵੱਲੋਂ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਫਿਰੋਜ਼ਪੁਰ ਦੇ ਕਿਸਾਨ ਬਲਕਾਰ ਸਿੰਘ ਦਿਉਲ ਨੇ ਦੱਸਿਆ ਕਿ ਕਿਸਾਨ ਸਾਰੇ ਭਾਰਤ ਵਿਚ ਕਣਕ ਤੇ ਖਾਣ-ਪੀਣ ਦੀਆਂ ਵਸਤਾਂ ਪੈਦਾ ਕਰਕੇ ਮੁਹੱਈਆ ਕਰ ਰਿਹਾ ਹੈ, ਪਰੰਤੂ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਧੱਕਾ ਕੀਤਾ ਹੈ। ਇਹ ਬਿੱਲ ਵਾਪਸ ਲੈਣੇ ਚਾਹੀਦੇ ਹਨ। ਸਿਆਟਲ ਦੇ ਨੌਜਵਾਨਾਂ ਨੇ ਕਿਸਾਨਾਂ ਦੇ ਹੱਕ ਵਿਚ ਮਤਾ ਪਾਸ ਕਰਦਿਆਂ ਦੱਸਿਆ ਕਿ ਕਿਸਾਨਾਂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰੇਕ ਤਰ੍ਹਾਂ ਕਿਸਾਨਾਂ ਦਾ ਸਮਰਥਨ ਕੀਤਾ ਜਾਵੇਗਾ। ਸਿਆਟਲ ਦੇ ਨੌਜਵਾਨ ਨੇ ਦੱਸਿਆ ਕਿ ਕਿਸਾਨਾਂ ਦੇ ਸੰਘਰਸ਼ ਵਿਚ ਨੌਜਵਾਨ ਸ਼ਾਮਲ ਹੋਣ ਲਈ ਤਿਆਰ ਹਨ।


Share