ਸਿਆਟਲ ਦੇ ਸਮੂਹ ਗੁਰਦੁਆਰਿਆਂ, ਕਲੱਬਾਂ ਤੇ ਪੰਜਾਬੀ ਭਾਈਚਾਰੇ ਵੱਲੋਂ ਕਿਸਾਨਾਂ ਦੀ ਹਮਾਇਤ

250
ਸਿਆਟਲ ਦਾ ਪੰਜਾਬੀ ਭਾਈਚਾਰਾ, ਵੱਖ-ਵੱਖ ਗੁਰਦੁਆਰਿਆਂ ਦੇ ਨੁਮਾਇੰਦੇ ਅਤੇ ਕਲੱਬਾਂ ਦੇ ਮੈਂਬਰ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨ ਦਾ ਪ੍ਰਣ ਕਰਦੇ ਸਮੇਂ।
Share

ਸਿਆਟਲ, 2 ਦਸੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਭਾਰਤ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲ ਰੱਦ ਕਰਨ ਤੇ ਕਿਸਾਨਾਂ ਦੀ ਹਮਾਇਤ ਲਈ ਸਿਆਟਲ ਦੇ ਪੰਜਾਬੀ ਭਾਈਚਾਰੇ, ਸਮੂਹ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ, ਖੇਡ ਕਲੱਬਾਂ ਅਤੇ ਪੰਜਾਬੀ ਸਕੂਲ ਦੇ ਬੱਚਿਆਂ ਤੇ ਸਟਾਫ ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਅਤੇ ਤਨ, ਮਨ ਤੇ ਧੰਨ ਨਾਲ ਕਰਕੇ ਲੋੜੀਂਦੀ ਮਦਦ ਕਰਨ ਲਈ ਸਮੁੱਚਾ ਪੰਜਾਬੀ ਭਾਈਚਾਰਾ ਮੈਦਾਨ ‘ਚ ਨਿੱਤਰਿਆ ਹੈ। ਗੁਰਦੁਆਰਾ ਸੱਚਾ ਮਾਰਗ ਦੇ ਸੰਚਾਲਕ ਹਰਸ਼ਿੰਦਰ ਸਿੰਘ ਸੰਧੂ ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੈਂਟ ਦੇ ਮੁੱਖ ਸੇਵਾਦਾਰ ਹਰਪਾਲ ਸਿੰਘ ਸੱਪਰਾ ਨੇ ਸਾਂਝੇ ਬਿਆਨ ਵਿਚ ਦੱਸਿਆ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਅਤੇ ਦੇਸ਼ ਦੀ ਏਕਤਾ ਬਣਾਈ ਰੱਖਣੀ ਚਾਹੀਦੀ ਹੈ। ਸਾਰੇ ਦੇਸ਼ ਦੇ ਕਿਸਾਨ ਪਿਛਲੇ 70-75 ਦਿਨਾਂ ਤੋਂ ਠੰਡ ਵਿਚ ਕੰਮ ਕਾਰ ਛੱਡ ਕੇ ਸ਼ਾਂਤਮਈ ਅੰਦੋਲਨ ਕਰ ਰਹੇ ਹਨ, ਜਿਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਯੂਨਾਈਟਿਡ ਸਿੱਖਜ਼ ਅਮਰੀਕਾ ਵੱਲੋਂ ਬਲਵੰਤ ਸਿੰਘ, ਖਾਲਸਾ ਗੁਰਮਤਿ ਸਕੂਲ ਫੈਡਰਲਵੇ ਵੱਲੋਂ ਹੀਰਾ ਸਿੰਘ ਭੁੱਲਰ, ਕੈਂਟ ਸਿਟੀ ਕੌਂਸਲ ਮੈਂਬਰ ਬੀਬੀ ਸਤਵਿੰਦਰ ਕੌਰ ਅਤੇ ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਜਨਰਲ ਸਕੰਤਰ ਬਲਹਾਰ ਲੈਹਲ ਨੇ ਆਪਣੇ-ਆਪਣੇ ਭਾਸ਼ਣ ਵਿਚ ਦੇਸ਼ ਦੇ ਅੰਨਦਾਤਾ ਕਿਸਾਨਾਂ ਦੀ ਹਮਾਇਤ ਕੀਤੀ ਅਤੇ ਸਮਰਥਨ ਦੇਣ ਦਾ ਫੈਸਲਾ ਕੀਤਾ। ਭਾਰਤ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਅਪੀਲ ਕੀਤੀ।


Share