#AMERICA

ਸਿਆਟਲ ਵਿਚ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸਿਆਟਲ, 10 ਮਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)-ਤੀਸਰੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਗੁਰਪੁਰਬ ਸਿਆਟਲ ਦੇ ਵੱਖ-ਵੱਖ ਗੁਰੂਘਰਾਂ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਇਆ ਗਿਆ। ਗੁਰਦੁਆਰਾ ਸੱਚਾ ਮਾਰਗ ਸ੍ਰੀ ਅਖੰਡ ਪਾਠ ਜੀ ਦੇ ਭੋਗ ਪੈਣ ਉਪਰੰਤ ਹਫਤਾਵਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਗੁਰੂ ਘਰ ਦੇ ਕੀਰਤਨੀ ਜੱਥੇ ਭਾਈ ਕੁਲਵਿੰਦਰ ਸਿੰਘ ਨੇ ਰਸਭਿੰਨਾ ਕੀਰਤਨ ਰਾਹੀਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਮੁਤਾਬਕ ਚੱਲਣ ਲਈ ਪ੍ਰੇਰਿਤ ਕੀਤਾ।

ਗੁਰਦੁਆਰਾ ਸਿੰਘ ਸਭਾ ਸੇਵਾਦਾਰ ਲੰਗਰਾਂ ਦੀ ਸੇਵਾ ਕਰਦੇ ਸਮੇਂ।

ਸਟੇਜ ਤੋਂ ਭਾਈ ਹਰਸ਼ਿੰਦਰ ਸਿੰਘ ਸੰਧੂ ਨੇ ਸੰਗਤ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਹਰਪ੍ਰੀਤ ਸਿੰਘ ਮਾਹਲ ਦੇ ਪਰਿਵਾਰ ਨੇ ਲੰਗਰਾਂ ਦੀ ਸੇਵਾ ਬੜੀ ਸ਼ਰਧਾ ਨਾਲ ਗੁਰਦੁਆਰਾ ਸਿੰਘ ਸਭਾ ਰੈਨਟਨ ਵਿਚ ਭਾਈ ਵਰਿਆਮ ਸਿੰਘ ਤੇ ਭਾਈ ਜਰਨੈਲ ਸਿੰਘ ਨੇ ਰਸਭਿੰਨਾ ਕੀਰਤਨ ਕਰਕੇ ਗੁਰੂ ਦੀ ਉਪਮਾ ਕੀਤੀ।

ਕੁਲਵੰਤ ਸਿੰਘ ਸ਼ਾਹ ਮਠਿਆਈ-ਰਸਗੁੱਲਿਆਂ ਦੀ ਸੇਵਾ ਕਰਦੇ ਸਮੇਂ।

ਹੈੱਡ ਗ੍ਰੰਥੀ ਭਾਈ ਦਰਸ਼ਨ ਸਿੰਘ ਨੇ ਕਥਾ ਰਾਹੀਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸ ਮੌਕੇ ਭਾਰੀ ਗਿਣਤੀ ‘ਚ ਸੰਗਤਾਂ ਗੁਰਦੁਆਰਾ ਸਾਹਿਬ ਪਹੁੰਚ ਕੇ ਨਤਮਸਤਕ ਹੋਈਆਂ। ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ।

Leave a comment