ਸਿਆਸੀ ਪਾਰਟੀਆਂ ਪੰਜਾਬੀਆਂ ਲਈ ਰੋਜ਼ਗਾਰ ਤੇ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ : ਅਮੋਲਕ ਗਾਖਲ

283
Share

ਜਲੰਧਰ, 1 ਦਸੰਬਰ (ਪੰਜਾਬ ਮੇਲ)- ਅਮਰੀਕੀ ਕਾਰੋਬਾਰੀ ਅਮੋਲਕ ਸਿੰਘ ਗਾਖਲ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੀ ਮੌਜੂਦਾ ਨੀਤੀ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੰਗਤੇ ਨਾ ਬਣਾਇਆ ਜਾਵੇ, ਸਗੋਂ ਉਨ੍ਹਾਂ ਨੂੰ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਪੰਜਾਬ ਦੇ ਲੋਕਾਂ ਨੂੰ ਬਾਦਸ਼ਾਹ ਬਣਾਇਆ ਸੀ ਅਤੇ ਮੁਗਲਾਂ ਤੇ ਗੋਰਿਆਂ ਨੂੰ ਇਸ ਦੇਸ਼ ’ਚੋਂ ਕੱਢਣ ਲਈ ਸਿੱਖ ਕੌਮ ਦਾ ਇਤਿਹਾਸਕ ਯੋਗਦਾਨ ਰਿਹਾ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨੀਤੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣਾ ਠੀਕ ਨਹੀਂ ਤੇ ਉਕਤ ਪਾਰਟੀ ਰੋਜ਼ਗਾਰ ਅਤੇ ਸਿੱਖਿਆ ਦੇ ਖੇਤਰ ਵਿਚ ਕਿਧਰੇ ਵੀ ਖੜ੍ਹੀ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਮੰਗਤੇ ਬਣਾਉਣ ਵਾਲੀਆਂ ਪਾਰਟੀਆਂ ਤੋਂ ਦੂਰ ਰਹਿ ਕੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ, ਤਾਂ ਹੀ ਐੱਨ.ਆਰ.ਆਈ. ਭਰਾ ਪਹਿਲਾਂ ਵਾਂਗ ਪੰਜਾਬ ਦੀ ਤਰੱਕੀ ’ਚ ਯੋਗਦਾਨ ਪਾਉਣ ਲਈ ਅੱਗੇ ਆ ਸਕਦੇ ਹਨ।

Share