ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ

48
ਲੁਧਿਆਣਾ, 25 ਨਵੰਬਰ (ਪੰਜਾਬ ਮੇਲ)-ਵਿਧਾਨ ਸਭਾ ਚੋਣਾਂ ਦੌਰਾਨ ਸ਼ਿਮਲਾਪੁਰੀ ’ਚ ਹੋਈ ਲੜਾਈ ਦੇ ਮਾਮਲੇ ’ਚ ਅਦਾਲਤ ਨੇ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਸਾਬਕਾ ਵਿਧਾਇਕ ਬੈਂਸ ਅੱਜਕੱਲ੍ਹ ਜਬਰ-ਜ਼ਨਾਹ ਦੇ ਇਕ ਮਾਮਲੇ ’ਚ ਜੇਲ੍ਹ ’ਚ ਬੰਦ ਹਨ। ਜਾਣਕਾਰੀ ਅਨੁਸਾਰ ਵਿਧਾਨ ਸਭਾ ਚੋਣਾਂ ਦੌਰਾਨ ਸ਼ਿਮਲਾਪੁਰੀ ਵਿਖੇ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਨੇ ਉਸ ਵੇਲੇ ਦੇ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਪਿ੍ਰੰਕਲ ਦੀ ਸ਼ਿਕਾਇਤ ’ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਨ੍ਹਾਂ ਦੇ ਲੜਕੇ ਅਜੈਪ੍ਰੀਤ ਸਿੰਘ ਬੈਂਸ, ਭਰਾ ਪਰਮਜੀਤ ਸਿੰਘ ਬੈਂਸ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।