ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੇ ਦੋ ਦਰਜਨ ਸਾਥੀ ਬਰਗਾੜੀ ਵਿਚੋਂ ਗਿ੍ਰਫ਼ਤਾਰ

92
Share

ਜੈਤੋ, 1 ਜੁਲਾਈ (ਪੰਜਾਬ ਮੇਲ)- ਅਕਾਲੀ ਦਲ (ਅੰਮਿ੍ਰਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੇ ਕਰੀਬ ਦੋ ਦਰਜਨ ਸਾਥੀਆਂ ਨੂੰ ਵੀਰਵਾਰ ਨੂੰ ਉਪ ਮੰਡਲ ਜੈਤੋ ਦੇ ਪਿੰਡ ਬਰਗਾੜੀ ਵਿਚੋਂ ਗਿ੍ਰਫ਼ਤਾਰ ਕਰ ਲਿਆ ਗਿਆ। ਸ਼੍ਰੀ ਮਾਨ ਨੇ ਇਕ ਜੂਨ ਨੂੰ ਪਿੰਡ ਬਰਗਾੜੀ ਵਿਖੇ ਇਕ ਜਨਤਕ ਇਕੱਠ ਦੌਰਾਨ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜਾਂ ਤਾਂ ਉਹ 30 ਜੂਨ ਤੱਕ ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰੇ, ਨਹੀਂ ਤਾਂ ਇਕ ਜੁਲਾਈ ਤੋਂ ਮੁੜ ਬਰਗਾੜੀ ਮੋਰਚਾ ਸ਼ੁਰੂ ਕਰਨਗੇ। ਇਸੇ ਸੰਦਰਭ ਵਿਚ ਵੀਰਵਾਰ ਉਹ ਆਪਣੇ ਸਾਥੀਆਂ ਸਮੇਤ ਪੁਰਾਣੇ ਮੋਰਚੇ ਵਾਲੀ ਜਗ੍ਹਾ ਦਾਣਾ ਮੰਡੀ ਵਿਚ ਪਹੁੰਚੇ ਅਤੇ ਧਰਨਾ ਸ਼ੁਰੂ ਕਰ ਦਿੱਤਾ। ਵੀਰਵਾਰ ਬਾਅਦ ਦੁਪਹਿਰ ਪੁਲਿਸ ਨੇ ਕਾਰਵਾਈ ਕਰਦਿਆਂ ਸ਼੍ਰੀ ਮਾਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗਿ੍ਰਫ਼ਤਾਰ ਕਰ ਲਿਆ। ਗਿ੍ਰਫ਼ਤਾਰ ਵਿਅਕਤੀਆਂ ਵਿਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਹਿੰਦਰ ਸਿੰਘ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਹਨ। ਉਨ੍ਹਾਂ ਨੂੰ ਗਿ੍ਰਫ਼ਤਾਰ ਕਰਨ ਤੋਂ ਬਾਅਦ ਫ਼ਰੀਦਕੋਟ ਲਿਜਾਇਆ ਗਿਆ।

Share