ਨਵੀਂ ਦਿੱਲੀ, 5 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਦੀਆਂ ਦਿੱਲੀ ਆਬਕਾਰੀ ਨੀਤੀ ਸਬੰਧੀ ਦੋ ਕੇਸਾਂ ਵਿੱਚ ਜ਼ਮਾਨਤ ਅਰਜ਼ੀਆਂ ’ਤੇ ਸੁਣਵਾਈ 4 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਇਨ੍ਹਾਂ ਕੇਸਾਂ ਦੀ ਜਾਂਚ ਸੀਬੀਆਈ ਅਤੇ ਈਡੀ ਵੱਲੋਂ ਕੀਤੀ ਜਾ ਰਹੀ ਹੈ। ਜਸਟਿਸ ਸੰਜੀਵ ਖੰਨਾ ਅਤੇ ਐੱਸਵੀਐੱਨ ਭੱਟੀ ਦੇ ਬੈਂਚ ਨੇ ਕਿਹਾ ਕਿ ਉਨ੍ਹਾਂ ਨੇ ਸਿਸੋਦੀਆ ਦੀ ਪਤਨੀ ਦਾ ਮੈਡੀਕਲ ਰਿਕਾਰਡ ਦੇਖਿਆ ਹੈ ਅਤੇ ਉਨ੍ਹਾਂ ਦੀ ਹਾਲਤ ‘‘ਕਾਫੀ ਸਥਿਰ’’ ਹੈ, ਇਸ ਲਈ ਬੈਂਚ ਸਾਬਕਾ ਉਪ ਮੁੱਖ ਮੰਤਰੀ ਦੀਆਂ ਅੰਤਰਿਮ ਜ਼ਮਾਨਤ ਅਰਜ਼ੀਆਂ ’ਤੇ ਕੇਸਾਂ ਵਿੱਚ ਰੈਗੂਲਰ ਜ਼ਮਾਨਤ ਅਰਜ਼ੀਆਂ ਦੇ ਨਾਲ ਹੀ ਵਿਚਾਰ ਕਰੇਗੀ। ਮਨੀਸ਼ ਸਿਸੋਦੀਆ ਨੇ ਆਪਣੀ ਪਤਨੀ ਦੀ ਸਿਹਤ ਦੇ ਆਧਾਰ ’ਤੇ ਜ਼ਮਾਨਤ ਦੀ ਅਪੀਲ ਕੀਤੀ ਹੈ।