ਨਵੀਂ ਦਿੱਲੀ, 8 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਉਸ ਨਵੀਂ ਪਟੀਸ਼ਨ ਨੂੰ ਸੂਚੀਬੱਧ ਕਰਨ ਬਾਰੇ ਵਿਚਾਰ ਕਰੇਗਾ, ਜਿਸ ਵਿਚ ਕਥਿਤ ਆਬਕਾਰੀ ਨੀਤੀ ਘੁਟਾਲਾ ਮਾਮਲਿਆਂ ਵਿਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਮੁੜ ਤੋਂ ਸੁਣਵਾਈ ਕਰਨ ਦੀ ਅਪੀਲ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿਚ ਸੀ.ਬੀ.ਆਈ. ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਮਾਮਲਿਆਂ ‘ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨਾਂ ‘ਤੇ ਵਿਚਾਰ ਕਰਨ ਤੋਂ 4 ਜੂਨ ਨੂੰ ਇਨਕਾਰ ਕਰ ਦਿੱਤਾ ਸੀ।