ਸਿੰਗਾਪੁਰ ’ਚ ਪੰਜਾਬੀ ਵਿਅਕਤੀ ਨੂੰ ਸ਼ਰਾਬ ਪੀ ਕੇ ਹੁੱਲੜਬਾਜ਼ੀ ਕਰਨ ਦੇ ਦੋਸ਼ ’ਚ ਜੇਲ੍ਹ ਦੀ ਸਜ਼ਾ

738
Share

ਸਿੰਗਾਪੁਰ, 14 ਅਗਸਤ (ਪੰਜਾਬ ਮੇਲ)- 53 ਸਾਲਾ ਭਾਰਤੀ ਮੂਲ ਦੇ ਸਿੰਗਾਪੁਰ ਵਾਸੀ ਨੂੰ ਇਥੇ ਕਿਸੇ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਅਤੇ ਜਨਤਕ ਤੌਰ ’ਤੇ ਸ਼ਰਾਬੀ ਹੋਣ ਦੇ ਦੋਸ਼ ’ਚ ਜੇਲ੍ਹ ਭੇਜ ਦਿੱਤਾ ਗਿਆ ਹੈ। ਜਸਵਿੰਦਰ ਸਿੰਘ ਨੂੰ ਕਿਸੇ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਤੇ ਜਨਤਕ ਤੌਰ ’ਤੇ ਸ਼ਰਾਬੀ ਹੋਣ ਦਾ ਦੋਸ਼ੀ ਕਰਾਰ ਦਿੱਤੇ ਜਾਣ ਬਾਅਦ 13 ਹਫ਼ਤਿਆਂ ਤੇ 12 ਦਿਨਾਂ ਦੀ ਸਜ਼ਾ ਸੁਣਾਈ ਗਈ ਹੈ।

Share