ਸਿੰਘੂ ਬਾਰਡਰ ਕਤਲਕਾਂਡ ’ਚ ਪੁਲਿਸ ਨੇ ਦੋ ਹੋਰ ਨਿਹੰਗ ਸਿੰਘਾਂ ਨੂੰ ਲਿਆ ਹਿਰਾਸਤ ’ਚ

400
Share

ਚੰਡੀਗੜ੍ਹ/ਨਵੀਂ ਦਿੱਲੀ, 17 ਅਕਤੂਬਰ (ਪੰਜਾਬ ਮੇਲ)- ਸਿੰਘੂ ਬਾਰਡਰ ਕਤਲਕਾਂਡ ’ਚ ਪੁਲਿਸ ਵੱਲੋਂ ਦੋ ਹੋਰ ਨਿਹੰਗ ਸਿੰਘਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਹੁਣ ਤੱਕ ਤਰਨਤਾਰਨ ਦੇ ਲਖਵੀਰ ਸਿੰਘ ਦੇ ਕਤਲ ਮਾਮਲੇ ’ਚ ਪੁਲਿਸ ਵੱਲੋਂ 4 ਨਿਹੰਗ ਸਿੰਘਾਂ ਨੂੰ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ। ਜਿਸ ਨੂੰ ਕਿਸਾਨ ਮੋਰਚੇ ਦੀ ਸਟੇਜ ਕੋਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।
ਦੱਸ ਦੇਈਏ ਕਿ ਦਿੱਲੀ ਦੇ ਸਿੰਘੂ ਬਾਰਡਰ ’ਤੇ ਬੇਅਦਬੀ ਕਰਨ ਵਾਲੇ ਇਕ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਸੀ। ਇਸ ਮਾਮਲੇ ’ਚ ਇਕ ਮੁਲਜ਼ਮ ਸਰਜੀਤ ਸਿੰਘ ਨੂੰ ਪੁਲਿਸ ਨੇ ਮੌਕੇ ’ਤੇ ਗਿ੍ਰਫਤਾਰ ਕਰ ਲਿਆ ਸੀ, ਜਦਕਿ ਉਸ ਦਾ ਦੂਸਰਾ ਸਾਥੀ ਬਾਬਾ ਬਾਜ਼ ਸਿੰਘ ਮਿਸਲ ਤਰਨਾ ਦਲ ਨਿਹੰਗ ਬਾਬਾ ਨਰੈਣ ਸਿੰਘ ਨੇ ਪਿੰਡ ਰਖ ਦੇਵੀਦਾਸਪੁਰਾ (ਅਮਰਕੋਟ) ਥਾਣਾ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮਿ੍ਰਤਸਰ ਦਿਹਾਤੀ ਵਿਚ ਆਪਣੇ ਆਪ ਨੂੰ ਸਰੰਡਰ ਕਰ ਦਿੱਤਾ ਸੀ, ਜਿਸ ਨੂੰ ਜੰਡਿਆਲਾ ਗੁਰੂ ਅਤੇ ਹਰਿਆਣਾ ਦੀ ਪੁਲਸ ਵੱਲੋਂ ਪਿੰਡ ਅਮਰਕੋਟ ਤੋਂ ਗਿ੍ਰਫਤਾਰ ਕੀਤਾ ਗਿਆ ਸੀ।

Share