ਸਿੰਘੂ ਬਾਰਡਰ ’ਤੇ ਕਿਸਾਨਾਂ ਤੇ ਸਥਾਨਕ ਲੋਕਾਂ ਵਿਚਾਲੇ ਪਥਰਾਅ, ਤਮਾਸ਼ਬੀਨ ਬਣੀ ਰਹੀ ਪੁਲੀਸ

422
Share

ਨਵੀਂ ਦਿੱਲੀ, 29 ਜਨਵਰੀ (ਪੰਜਾਬ ਮੇਲ)- ਅੱਜ ਸਿੰਘੂ ਬਾਰਡਰ ’ਤੇ ਸਥਾਨਕ ਲੋਕਾਂ ਤੇ ਕਿਸਾਨਾਂ ਵਿਚਾਲੇ ਪਥਰਾਅ ਹੋ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲੀਸ ਤੇ ਨੀਮ ਫੌਜੀ ਬਲ ਮੌਜੂਦ ਹੋਣ ਦੇ ਬਾਵਜੂਦ ਅਜਿਹਾ ਹੋਇਆ। ਲੋਕਾਂ ਨੂੰ ਖਦੇੜਨ ਲਈ ਪੁਲੀਸ ਨੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਮੀਡੀਆ ਰਿਪੋਰਟਾਂ ਮੁਤਾਬਕ ਪਹਿਲਾਂ ਪੁਲੀਸ ਤਮਾਸ਼ਬੀਨ ਬਣੀ ਰਹੀ ਤੇ ਬਾਅਦ ਵਿੱਚ ਮੁਸ਼ਕਲ ਨਾਲ ਹਾਲਾਤ ਸੰਭਾਲੇ। ਸਥਾਨਕ ਲੋਕਾਂ ਨੇ ਕਿਸਾਨਾਂ ਵੱਲੋਂ ਲਗਾਏ ਟੈਂਟ ਪੁੱਟ ਦਿੱਤੇ ਤੇ ਕੱਪੜੇ ਧੋਣ ਵਾਲੀਆਂ ਮਸ਼ੀਨਾਂ ਤੋੜ ਦਿੱਤੀਆਂ। ਸਥਾਨਕ ਲੋਕਾਂ ਨੇ ਮੰਗ ਕੀਤੀ ਕਿ ਗਣਤੰਤਰ ਦਿਵਸ ‘ਤੇ ਟਰੈਕਟਰ ਪਰੇਡ ਦੌਰਾਨ ਰਾਸ਼ਟਰੀ ਝੰਡੇ ਦਾ ਅਪਮਾਨ ਕਰਨ ਕਰਕੇ ਕਿਸਾਨ ਸਿੰਘੂ ਬਾਰਡਰ ਛੱਡ ਦੇਣ। ਲਾਠੀਆਂ ਨਾਲ ਲੈਸ ਤੇ ਪੱਥਰਾਂ ਨਾਲ ਲੈਸ ਸਥਾਨਕ 35-40 ਲੋਕਾਂ ਦੇ ਸਮੂਹ ਨੇ ਨਾਅਰੇਬਾਜ਼ੀ ਕੀਤੀ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕੈਂਪ ਉਪਰ ਹਮਲਾ ਕਰ ਦਿੱਤਾ। ਉਨ੍ਹਾਂ ਨੇ ਟੈਂਟ ਵੀ ਪੁੱਟੇ।


Share