ਸਿੰਘੂ ਬਾਰਡਰ ’ਤੇ ਕਿਸਾਨਾਂ ’ਤੇ ਪੱਥਰਬਾਜ਼ੀ ਦੀ ਘਟਨਾ ਪਿੱਛੇ ਭਾਜਪਾ ਤੇ ਆਰ.ਐੱਸ.ਐੱਸ. ਦਾ ਹੱਥ: ਰਾਜੇਵਾਲ

452
Share

ਚੰਡੀਗੜ੍ਹ, 30 ਜਨਵਰੀ (ਪੰਜਾਬ ਮੇਲ)- ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਕਿਹਾ ਹੈ ਕਿ ਸ਼ੁੱਕਰਵਾਰ ਨੂੰ ਸਿੰਘੂ ਬਾਰਡਰ ’ਤੇ ਕਿਸਾਨਾਂ ’ਤੇ ਪੱਥਰਬਾਜ਼ੀ ਦੀ ਘਟਨਾ ਪਿੱਛੇ ਭਾਜਪਾ ਅਤੇ ਆਰ.ਐੱਸ.ਐੱਸ. ਦਾ ਹੱਥ ਹੈ। ਇਥੇ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਵਿਚ ਸ਼੍ਰੀ ਰਾਜੇਵਾਲ ਨੇ ਸੰਘਰਸ਼ ਵਿਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਰੱਖਣ। ਉਨ੍ਹਾਂ ਕਿਹਾ, ‘‘ਅਸੀਂ ਯੁੱਧ ਲਈ ਨਹੀਂ ਜਾ ਰਹੇ। ਸਿਰਫ ਸ਼ਾਂਤੀ ਨਾਲ ਹੀ ਸਾਡੀ ਜਿੱਤ ਯਕੀਨੀ ਹੋ ਸਕਦੀ ਹੈ।’’

Share