ਸਿੰਘੂ ਬਾਰਡਰ ’ਤੇ ਕਿਸਾਨ ਮੋਰਚੇ ਦੇ ਮੰਚ ਨੇੜਿਓਂ ਮਿਲੀ ਨੌਜਵਾਨ ਦੀ ਵੱਢੀ-ਟੁੱਕੀ ਲਾਸ਼

104
Share

ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਮੇਲ)- ਇਥੋਂ ਦੇ ਸਿੰਘੂ ਬਾਰਡਰ ਕਿਸਾਨ ਮੋਰਚੇ ਦੇ ਮੰਚ ਨੇੜਿਉਂ ਅੱਜ ਸਵੇਰੇ ਤਰਨ ਤਾਰਨ ਦੇ ਨੌਜਵਾਨ ਦੀ ਕੱਟੀ-ਵੱਢੀ ਲਾਸ਼ ਮਿਲੀ ਹੈ। ਨੌਜਵਾਨ ਦੀ ਪਛਾਣ ਲਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਚੀਮਾ ਕਲਾਂ ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਲਈ ਕੌਣ ਜ਼ਿੰਮੇਵਾਰ ਹੈ, ਇਸ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਨੇ ਇਸ ਮਾਮਲੇ ਵਿਚ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਤਸਵੀਰਾਂ ਦੇ ਅਨੁਸਾਰ ਅੱਧ-ਨੰਗੀ ਲਾਸ਼ ਬੈਰੀਕੇਡ ਨਾਲ ਲਟਕਦੀ ਨਜ਼ਰ ਆ ਰਹੀ ਹੈ। ਲਾਸ਼ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਗਈ ਹੈ।

Share