ਸਿੰਘੂ ਬਾਰਡਰ ’ਤੇ ਹਿੰਸਾ ਤੋਂ ਬਾਅਦ 44 ਗ੍ਰਿਫ਼ਤਾਰ

444
Share

ਨਵੀਂ ਦਿੱਲੀ, 30 ਜਨਵਰੀ (ਪੰਜਾਬ ਮੇਲ)- ਤਿੰਨਾਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜਾਰੀ ਪ੍ਰਦਰਸ਼ਨ ਦੌਰਾਨ ਸਿੰਘੂ ਬਾਰਡਰ ’ਤੇ ਸ਼ੁੱਕਰਵਾਰ ਦੁਪਹਿਰੇ ਜ਼ਬਰਦਸਤ ਹੰਗਾਮਾ ਹੋ ਗਿਆ। ਸਥਾਨਕ ਪਿੰਡ ਵਾਸੀਆਂ ਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਝੜਪ ਹੋ ਗਈ। ਦੋਵਾਂ ਪਾਸੇ ਤੋਂ ਲੋਕਾਂ ਨੇ ਇਕ-ਦੂਸਰੇ ’ਤੇ ਪਥਰਾਅ ਕੀਤਾ। ਸਿੰਘੂ ਬਾਰਡਰ ’ਤੇ ਸਥਾਨਕ ਲੋਕਾਂ ਤੇ ਅੰਦੋਲਨਕਾਰੀਆਂ ਵਿਚਕਾਰ ਪਥਰਾਅ ਕਾਰਨ ਕਈ ਜ਼ਖ਼ਮੀ ਹੋਏ ਹਨ। ਉਥੇ ਹੀ, ਹਾਲਾਤ ਕਾਬੂ ਕਰਨ ਲਈ ਉਥੇ ਤਾਇਨਾਤ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਹਨ ਤੇ ਹਲਕੇ ਬਲ ਦੀ ਵਰਤੋਂ ਕੀਤੀ ਹੈ। ਇਸ ਪਥਰਾਅ ’ਚ ਪੁਲਿਸ ਸਮੇਤ ਕਈ ਲੋਕ ਜ਼ਖ਼ਮੀ ਹੋ ਗਏ ਹਨ। ਫਿਲਹਾਲ ਇੱਥੇ ਮਾਹੌਲ ਕਾਫੀ ਤਣਾਅਪੂਰਨ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ 2 ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਆਸਪਾਸ ਦੇ ਪਿੰਡ ਵਾਸੀਆਂ ਵਿਚ ਕਾਫੀ ਰੋਹ ਹੈ।


Share