ਸਿੱਖਸ ਆਫ ਅਮਰੀਕਾ ਵੱਲੋਂ ਸਿੱਖ ਲੀਡਰ ਮਨਜੀਤ ਸਿੰਘ ਜੀ.ਕੇ. ਦਾ ਅਮਰੀਕਾ ਪੁੱਜਣ ‘ਤੇ ਨਿੱਘਾ ਸਵਾਗਤ

22
Share

– ਚੇਅਰਮੈਨ ਜਸਦੀਪ ਸਿੰਘ ਦੀ ਅਗਵਾਈ ‘ਚ ਸੈਂਟਰ ਫਾਰ ਸੋਸ਼ਲ ਚੇਂਜ ‘ਚ ਕੀਤਾ ਗਿਆ ਸਮਾਗਮ
ਵਾਸ਼ਿੰਗਟਨ, 23 ਨਵੰਬਰ (ਰਾਜ ਗੋਗਨਾ/ਪੰਜਾਬ ਮੇਲ)- ਸਿੱਖਸ ਆਫ ਅਮਰੀਕਾ ਵਲੋਂ ਅਮਰੀਕਾ ਪੁੱਜੇ ਜਾਗੋ ਪਾਰਟੀ ਦੇ ਸੰਸਥਾਪਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਉੱਘੇ ਸਿੱਖ ਆਗੂ ਸ. ਮਨਜੀਤ ਸਿੰਘ ਜੀ.ਕੇ. ਦਾ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ‘ਚ ਸੈਂਟਰ ਫਾਰ ਸੋਸ਼ਲ ਚੇਂਜ, ਮੈਰੀਲੈਡ ‘ਚ ਸਵਾਗਤੀ ਸਮਾਗਮ ਦਾ ਅਯੋਜਨ ਕਰ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਸਮਾਗਮ ਵਿਚ ਡੀ.ਐੱਮ.ਵੀ. ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਧਾਨ, ਅਹੁਦੇਦਾਰ, ਮੈਂਬਰ ਤੇ ਭਾਈਚਾਰੇ ਦੇ ਪਤਵੰਤੇ ਸੱਜਣਾਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ। ਇਸ ਦੌਰਾਨ ਸਿੱਖ ਮਸਲਿਆਂ ਉੱਪਰ ਗੰਭੀਰ ਚਰਚਾ ਕੀਤੀ ਗਈ। ਵਿਸ਼ਵ ਪੱਧਰ ‘ਤੇ ਸਿੱਖਾਂ ਦੇ ਦਰਪੇਸ਼ ਮਸਲਿਆਂ ਨੂੰ ਬੜੀ ਗੰਭੀਰਤਾ ਨਾਲ ਵਿਚਾਰਿਆ ਗਿਆ।
ਇਸ ਦੌਰਾਨ ਬੋਲਦਿਆਂ ਸਿੱਖਸ ਆਫ ਅਮਰੀਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਨੇ ਅਮਰੀਕਾ ਵਿਚ ਸਿੱਖ ਮਸਲਿਆਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੀ ਜਾਣਕਾਰੀ ਸ. ਮਨਜੀਤ ਸਿੰਘ ਜੀ.ਕੇ. ਤੇ ਆਏ ਹੋਏ ਪਤਵੰਤਿਆਂ ਨਾਲ ਸਾਂਝੀ ਕੀਤੀ, ਜਿਸ ਦੇ ਬਾਰੇ ਮੌਜੂਦਾ ਸਮੇਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਰਤ ਖਾਸਕਰ ਪੰਜਾਬ ਵਿਚ ਸਿੱਖਾਂ ਨੂੰ ਦਰਪੇਸ਼ ਗੰਭੀਰ ਮਸਲਿਆਂ ਬਾਰੇ ਸਾਰੇ ਭਾਈਚਾਰੇ ਨੇ ਸਿਰ ਜੋੜ ਕੇ ਗੰਭੀਰਤਾ ਪੂਰਵਕ ਚਰਚਾ ਕੀਤੀ ਅਤੇ ਭਵਿੱਖ ਵਿਚ ਅਜਿਹੇ ਮਸਲਿਆਂ ਨੂੰ ਸਿੱਖਸ ਆਫ ਅਮਰੀਕਾ ਨਾਲ ਮਿਲ ਕੇ ਉਠਾਉਣ ਦੀ ਵਚਨਬੱਧਤਾ ਦੁਹਰਾਈ। ਸਿੱਖਸ ਆਫ ਅਮਰੀਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਨੇ ਮਨਜੀਤ ਸਿੰਘ ਜੀ.ਕੇ. ਦੀ ਲੀਡਰਸ਼ਿਪ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਮਨਜੀਤ ਸਿੰਘ ਜੀ.ਕੇ. ਤੇ ਉਨ੍ਹਾਂ ਦੇ ਪਿਤਾ ਜਥੇਦਾਰ ਸ. ਸੰਤੋਖ ਸਿੰਘ ਵਲੋਂ ਸਿੱਖ ਕੌਮ ਲਈ ਕੀਤੀਆਂ ਸੇਵਾਵਾਂ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਮਨਜੀਤ ਸਿੰਘ ਜੀ.ਕੇ. ਜਿਹੜੇ ਵੀ ਮਸਲੇ ਭਾਰਤ ‘ਚ ਸਿੱਖ ਕੌਮ ਲਈ ਚੁੱਕਣਗੇ, ਸਿੱਖਸ ਆਫ ਅਮਰੀਕਾ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੋਵੇਗਾ। ਮੈਨੇਜਮੈਂਟ ਵਲੋਂ ਉਨ੍ਹਾਂ ਨੂੰ ਬਲਜਿੰਦਰ ਸਿੰਘ ਸ਼ੰਮੀ, ਸੁਖਪਾਲ ਸਿੰਘ ਧਨੋਆ, ਕਮਲਜੀਤ ਸਿੰਘ ਸੋਨੀ ਤੇ ਸਿੱਖਸ ਆਫ ਅਮਰੀਕਾ ਦੇ ਡਾਇਰੈਕਟਰਸ ਨੇ ਉਨ੍ਹਾਂ ਨੂੰ ਤਲਵਾਰ ਤੇ ਮਮੈਂਟੋ ਭੇਂਟ ਕੀਤੇ। ਮੰਚ ਸੰਚਾਲਨ ਵਾਈਟ ਹਾਊਸ ਦੇ ਉੱਘੇ ਸਿੱਖ ਪੱਤਰਕਾਰ ਤੇ ਟੀ.ਵੀ. ਐਂਕਰ ਸ. ਸੁਖਪਾਲ ਸਿੰਘ ਧਨੋਆ ਨੇ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਕ ਬੜੇ ਹੀ ਨਾਜ਼ੁਕ ਸਮੇਂ ਵਿਚੋਂ ਗੁਜ਼ਰ ਰਹੀ ਹੈ ਤੇ ਸਿੱਖ ਮਸਲਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਵਾਉਣ ਵਾਸਤੇ ਸਿੱਖ ਭਾਈਚਾਰੇ ਨੂੰ ਇਕੱਠਿਆਂ ਇਕ ਪਲੇਟਫਾਰਮ ‘ਤੇ ਹੋਣ ਦਾ ਸੱਦਾ ਦਿੰਦਿਆਂ ਉਨ੍ਹਾਂ ਨੇ ਸਿੱਖਸ ਆਫ ਅਮਰੀਕਾ ਦਾ ਇਸ ਸਮਾਗਮ ਦੇ ਆਯੋਜਨ ਲਈ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ।
ਇਸ ਸਮਾਗਮ ਵਿਚ ਸਤਪਾਲ ਸਿੰਘ ਬਰਾੜ, ਜਰਨੈਲ ਸਿੰਘ ਟੀਟੂ, ਜੋਗਿੰਦਰ ਸਿੰਘ ਸਮਰਾ, ਤਰਲੋਚਨ ਸਿੰਘ, ਦਵਿੰਦਰ ਸਿੰਘ, ਚਤਰ ਸਿੰਘ, ਹਰਬੀਰ ਬੱਤਰਾ, ਪ੍ਰਭਜੋਤ ਬੱਤਰਾ, ਰਾਜ ਸੈਣੀ, ਸ਼੍ਰੀਮਤੀ ਰਾਜ ਸੈਣੀ, ਦਿਲਵੀਰ ਸਿੰਘ, ਰਤਨ ਸਿੰਘ, ਜਸਵੰਤ ਧਾਲੀਵਾਲ, ਚਰਨਜੀਤ ਧਾਲੀਵਾਲ ਸਰਪੰਚ, ਮਾਸਟਰ ਧਰਮਪਾਲ ਸਿੰਘ ਸਨ, ਚੰਚਲ ਧਾਲੀਵਾਲ, ਕਰਮਜੀਤ ਸਿੰਘ, ਰਾਜਾ ਸਿੰਘ, ਬਲਜੀਤ ਸਿੰਘ ਬੱਲੀ, ਸਰਬਜੀਤ ਸਿੰਘ, ਸਰਬਜੀਤ ਢਿੱਲੋਂ, ਸੰਨੀ ਮੱਲੀ, ਸੁਰਿੰਦਰ ਸਿੰਘ ਬੱਬੂ, ਸੁਖਵਿੰਦਰ ਸਿੰਘ ਘੋਗਾ, ਵਰਿੰਦਰ ਸਿੰਘ (ਅਮੇਜ਼ਿੰਗ ਟੀ.ਵੀ.), ਸਰਮੁੱਖ ਸਿੰਘ ਮਣਕੂ, ਇੰਦਰਜੀਤ ਸਿੰਘ ਗੁਜਰਾਲ, ਭੋਗਲ ਸਿੰਘ, ਜੈਮੋਦ ਨਿੱਬਰ, ਸ. ਪ੍ਰਿਤਪਾਲ ਸਿੰਘ ਲੱਕੀ, ਗੁਰਮੁਖ ਸਿੰਘ, ਜਸਵਿੰਦਰ ਸਿੰਘ ਰਾਇਲ ਤਾਜ, ਹਰਜੀਤ ਸਿੰਘ ਚੰਢੋਕ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।


Share