#INDIA

ਸਿੱਖ ਕਤਲੇਆਮ: ਟਾਈਟਲਰ ਨੂੰ ਦਸਤਾਵੇਜ਼ਾਂ ਦੀ ਜਾਂਚ ਲਈ 10 ਦਿਨ ਦਾ ਸਮਾਂ ਮਿਲਿਆ

ਨਵੀਂ ਦਿੱਲੀ, 11 ਅਗਸਤ (ਪੰਜਾਬ ਮੇਲ)- ਦਿੱਲੀ ਦੀ ਇੱਕ ਅਦਾਲਤ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਹੱਤਿਆ ਕਾਂਡ ਦੇ ਮਾਮਲੇ ‘ਚ ਮੁਲਜ਼ਮ ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ ਦੋਸ਼ ਪੱਤਰ ਸਮੇਤ ਸੀ.ਬੀ.ਆਈ. ਵੱਲੋਂ ਸੌਂਪੇ ਗਏ ਦਸਤਾਵੇਜ਼ਾਂ ਦੀ ਜਾਂਚ ਕਰਨ ਲਈ 10 ਦਿਨ ਦਾ ਸਮਾਂ ਦਿੱਤਾ ਹੈ।
ਵਧੀਕ ਮੁੱਖ ਮੈਟਰੋਪੌਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ ਟਾਈਟਲਰ ਦੇ ਵਕੀਲ ਵੱਲੋਂ ਦਾਇਰ ਇੱਕ ਅਰਜ਼ੀ ‘ਤੇ ਹੁਕਮ ਪਾਸ ਕੀਤਾ ਜਿਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਪੂਰੀ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਸੀ। ਕਾਰਵਾਈ ਦੌਰਾਨ ਟਾਈਟਲਰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਪੇਸ਼ ਹੋਏ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ 21 ਅਗਸਤ ਨੂੰ ਕਰੇਗੀ। ਜ਼ਿਕਰਯੋਗ ਹੈ ਕਿ ਟਾਈਟਲਰ ਨੂੰ ਇੱਕ ਸੈਸ਼ਨ ਅਦਾਲਤ ਨੇ 4 ਅਗਸਤ ਨੂੰ ਇੱਕ ਲੱਖ ਰੁਪਏ ਦੇ ਨਿੱਜੀ ਮੁਚਲਕੇ ਅਤੇ ਇੰਨੀ ਹੀ ਰਾਸ਼ੀ ਦੀ ਜ਼ਮਾਨਤ ‘ਤੇ ਅਗਾਊਂ ਜ਼ਮਾਨਤ ਦੇ ਦਿੱਤੀ ਸੀ।

Leave a comment