19.9 C
Sacramento
Wednesday, October 4, 2023
spot_img

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਤੋਂ ਜਨਕਪੁਰੀ ਤੇ ਵਿਕਾਸਪੁਰੀ ਕੇਸ ’ਚ ਧਾਰਾ 302 ਹਟਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 24 ਅਗਸਤ (ਪੰਜਾਬ ਮੇਲ)- ਦਿੱਲੀ ’ਚ 1984 ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸ ਆਗੂ ਸੱਜਣ ਕੁਮਾਰ ਵਿਰੁੱਧ ਜਨਕਪੁਰੀ ਤੇ ਵਿਕਾਸਪੁਰੀ ਮਾਮਲੇ ਵਿਚ ਚੱਲ ਰਹੇ ਕੇਸ ’ਚੋਂ 302 ਧਾਰਾ ਹਟਾਉਣੀ ਮੰਦਭਾਗੀ ਹੈ। ਪਿਛਲੇ 38 ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਪੀੜਤਾਂ ਨੂੰ ਇਸ ਨਾਲ ਮਾਨਸਿਕ ਸੱਟ ਵੱਜੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਾਰੀ ਇੱਕ ਬਿਆਨ ਵਿਚ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਮਨੁੱਖੀ ਇਤਿਹਾਸ ਵਿੱਚ ਮਾਨਵ ਵਿਰੋਧੀ ਕਰੂਰ ਕਾਰੇ ਦੀ ਸਿਖਰ ਵਜੋਂ ਅੰਕਿਤ ਹੈ, ਜਿਸ ਦੇ ਪੀੜਤ ਕਰੀਬ 4 ਦਹਾਕਿਆਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਪੀੜਤਾਂ ਨੂੰ ਨਿਆ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਸੱਜਣ ਕੁਮਾਰ ਸਾਫ਼ ਤੌਕ ’ਤੇ ਦਿੱਲੀ ਸਿੱਖ ਕਤੇਲਆਮ ਦਾ ਦੋਸ਼ੀ ਹੈ, ਜੋ ਪਹਿਲਾਂ ਹੀ ਇੱਕ ਕੇਸ ਵਿਚ ਕੈਦ ਕੱਟ ਰਿਹਾ ਹੈ। ਭਾਵੇਂ ਕਿ ਜਨਕਪੁਰੀ ਤੇ ਵਿਕਾਸਪੁਰੀ ਮਾਮਲੇ ਵਿੱਚ ਕਈ ਧਾਰਾਵਾਂ ਤਹਿਤ ਅਦਾਲਤ ਵੱਲੋਂ ਦੋਸ਼ ਆਇਦ ਕਰਨਾ ਸਵਾਗਤਯੋਗ ਹੈ ਪਰ ਧਾਰਾ 302 ਹਟਾਉਣੀ ਠੀਕ ਨਹੀਂ ਹੈ, ਕਿਉਂਕਿ ਇਹ ਮਾਮਲਾ ਸਿੱਖਾਂ ਦੇ ਕਤਲੇਆਮ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਹਰ ਕੇਸ ਵਿਚ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵਿਸ਼ੇਸ਼ ਜਾਂਚ ਟੀਮ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਇਸ ਦੋਸ਼ੀ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਯਤਨ ਕਰੇ ਅਤੇ ਜਨਕਪੁਰੀ ਤੇ ਵਿਕਾਸਪੁਰੀ ਕੇਸ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਹਟਾਈ ਗਈ ਧਾਰਾ 302 ਨੂੰ ਮੁੜ ਸ਼ਾਮਲ ਕਰਵਾਉਣ ਲਈ ਕਾਰਵਾਈ ਕਰੇ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles