ਸਿੱਖ ਕੌਂਸਲ ਆਫ ਸੈਂਟਰਲ ਕੈਲੀਫੋਰਨੀਆਂ ਵੱਲੋਂ ਯੂਕਰੇਨ ’ਤੇ ਰੂਸੀ ਫੌਜੀ ਹਮਲੇ ਦੀ ਨਿੰਦਾ

267
Share

ਫਰਿਜ਼ਨੋ, 16 ਮਾਰਚ (ਧਾਲੀਆਂ/ਮਾਛੀਕੇ/ਪੰਜਾਬ ਮੇਲ)- ਬੀਤੇ ਦਿਨੀਂ ਸੈਂਟਰਲ ਕੈਲੀਫੋਰਨੀਆ ਸਿੱਖ ਕੌਂਸਲ ਦੇ ਪ੍ਰਮੁੱਖ ਮੈਂਬਰਾਂ ਦੀ ਮਹੀਨੇਵਾਰ ਵਿਸ਼ੇਸ਼ ਮੀਟਿੰਗ ਗੁਰਦੁਆਰਾ ਪੈਸੀਫਿਕ ਕੋਸਟ ਖਾਲਸਾ ਦੀਵਾਨ ਸੋਸਾਇਟੀ, ਕਰਦਰਜ਼ ਵਿਖੇ ਸ. ਸੁਖਦੇਵ ਸਿੰਘ ਚੀਮਾ (ਜਰਨਲ ਸਕੱਤਰ) ਦੀ ਪ੍ਰਧਾਨਗੀ ਹੇਠ ਹੋਈ। ਜਿੱਥੇ ਸਿੱਖ ਸੰਗਤ ਨਾਲ ਜੁੜੇ ਮੁੱਦਿਆਂ ਅਤੇ ਗੁਰੂਘਰਾਂ ਵਿਚ ਆਉਣ ਵਾਲੇ ਮੁੱਖ ਪ੍ਰੋਗਰਾਮਾਂ ਬਾਰੇ ਵਿਚਾਰਾ ਹੋਈਆਂ। ਇਸੇ ਦੌਰਾਨ ਸਿੱਖ ਕੌਂਸਲ ਆਫ ਸੈਂਟਰਲ ਕੈਲੀਫੋਰਨੀਆ ਦੇ ਸਮੂਹ ਮੈਂਬਰਾਂ ਨੇ ਇਕ ਵਿਸ਼ੇਸ਼ ਮਤੇ ਰਾਹੀਂ ਰੂਸ ਦੁਆਰਾ ਯੂਕਰੇਨ ਉੱਪਰ ਕੀਤੇ ਜਾ ਰਹੇ ਹਥਿਆਰਬੰਦ ਨਸਲਵਾਦੀ ਹਮਲਿਆਂ ਦੀ ਨਿੰਦਾ ਕੀਤੀ। ਇਸ ਸਮੇਂ ਸਥਾਨਕ ਨਾਗਰਿਕਾਂ ਦੀਆਂ ਮੌਤਾਂ ਲਈ ਸ਼ੌਕ ਪ੍ਰਗਟ ਕੀਤਾ ਗਿਆ। ਯੂਕਰੇਨ ਵਿਚ ਫਸੇ ਭਾਰਤੀ ਅਤੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਣ ਵਿਚ ਮਦਦ ਕਰ ਰਹੀਆਂ ਵੱਖ-ਵੱਖ ਸਰਕਾਰਾਂ, ਸੰਸਥਾਵਾਂ ਅਤੇ ਸਿੱਖ ਜੱਥੇਬੰਦੀਆਂ ਦੀ ਸ਼ਲਾਘਾ ਵੀ ਕੀਤੀ ਗਈ। ਇਸ ਸਮੇਂ ਚਿੰਤਾ ਪ੍ਰਗਟ ਕਰਦੇ ਹੋਏ ਵਿਸ਼ਵ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਵੀ ਕੀਤੀ ਗਈ।

Share