#PUNJAB

ਸਿੱਖ ਕੌਮ ਦੀ ਨਸਲਕੁਸ਼ੀ ਦੀ ਧਮਕੀ ਦੇਣ ਦੇ ਦੋਸ਼ਾਂ ‘ਚ Arrest ਵਿਅਕਤੀ ਦੀ ਜ਼ਮਾਨਤ ਅਰਜ਼ੀ ਖਾਰਜ

ਚੰਡੀਗੜ੍ਹ, 23 ਨਵੰਬਰ (ਪੰਜਾਬ ਮੇਲ)- ਸ੍ਰੀ ਅੰਮ੍ਰਿਤਸਰ ਵਿਚ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਸਮੁੱਚੀ ਸਿੱਖ ਕੌਮ ਦੀ ਨਸਲਕੁਸ਼ੀ ਦੀ ਧਮਕੀ ਦੇਣ ਦੇ ਦੋਸ਼ਾਂ ‘ਚ ਗ੍ਰਿਫਤਾਰ ਰਾਹੁਲ ਸ਼ਰਮਾ ਦੀ ਰੈਗੂਲਰ ਜ਼ਮਾਨਤ ਹਾਈਕੋਰਟ ਨੇ ਪਟੀਸ਼ਨ ਰੱਦ ਕਰ ਦਿੱਤੀ ਹੈ। ਸ਼ਰਮਾ ‘ਤੇ ਦੋਸ਼ ਹੈ ਕਿ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਉਨ੍ਹਾਂ ਨੇ ਇਕ ਬਿਆਨ ਦੇ ਕੇ ਸਮੁੱਚੀ ਸਿੱਖ ਕੌਮ ਦੀ ਨਸਲਕੁਸ਼ੀ ਕਰਨ ਦਾ ਬਿਆਨ ਦਿੱਤਾ ਸੀ। ਦੋ ਭਾਈਚਾਰਿਆਂ ਦਰਮਿਆਨ ਫਿਰਕੂ ਅਸ਼ਾਂਤੀ ਫੈਲਾਉਣ ਅਤੇ ਅਮਨ-ਕਾਨੂੰਨ ਦੀ ਸਮੱਸਿਆਵਾਂ ਪੈਦਾ ਕਰਨ ਦੇ ਦੋਸਾਂ ਤਹਿਤ ਇਸ ਨੌਜਵਾਨ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।