ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਝੜਪ 

288
Share

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਮੇਲ)- ਇੱਥੇ ਮਾਹੋਲ ਉਸ ਸਮੇਂ ਬਿਗੜ ਗਿਆ ਜਦੋਂ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਝੜਪ ਹੋ ਗਈ। ਦੱਸ ਦਈਏ ਕਿ 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਸਿੱਖ ਜਥੇਬੰਦੀਆਂ ਪਿਛਲੇ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਇਹ ਸ਼ਾਂਤਮਈ ਪ੍ਰਦਰਸ਼ਨ ਉਸ ਸਮੇਂ ਹਿੰਸਕ ਹੋ ਗਿਆ ਜਦੋਂ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨੂੰ ਤਾਲਾ ਜੜ ਦਿੱਤਾ
ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਝੜਪ ਹੋਈ। ਸਾਹਮਣੇ ਆਇਆਂਤਸਵੀਰਾਂ ਵਿੱਚ ਵੇਖਿਆ ਜਾ ਸਕਦੈ ਕਿ ਇੱਥੇ ਤਲਵਾਰਾਂ ਲਹਿਰਾਈਆਂ ਗਈਆਂ ਅਤੇ ਡਾਂਗਾਂ ਲੀ ਚੱਲਿਆਂ। ਹਲਾਂਕਿ ਹੁਣ ਸਥਿਤੀ ਸੁਧਰੀ ਹੈ ਪਰ ਤਣਾਅ ਬਣਿਆ ਹੋਇਆ ਹੈ।


Share