ਸਿੱਧੂ ਦੀ ਹਾਈ ਕਮਾਂਡ ਨੂੰ ‘ਧਮਕੀ’: ਦਰਸ਼ਨੀ ਘੋੜਾ ਬਣ ਕੇ ਨਹੀਂ ਰਹਿ ਸਕਦਾ

469
Share

ਚੰਡੀਗੜ੍ਹ, 27 ਅਗਸਤ (ਪੰਜਾਬ ਮੇਲ)- ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਸਲਾਹਕਾਰ ਦੇ ਅਸਤੀਫੇ ਬਾਅਦ ਕਿਹਾ ਹੈ ਕਿ ਉਨ੍ਹਾਂ ਨੇ ਹਾਈ ਕਮਾਨ ਨੂੰ ਕਿਹਾ ਹੈ ਕਿ ਉਹ ਅਜਿਹਾ ਦਰਸ਼ਨੀ ਘੋੜਾ ਬਣ ਕੇ ਪ੍ਰਧਾਨ ਨਹੀਂ ਰਹਿਣਾ ਚਾਹੁੰਦੇ, ਜਿਸ ਨੂੰ ਫੈਸਲੇ ਲੈਣ ਦਾ ਅਧਿਕਾਰ ਨਹੀਂ ਹੈ। ਜੇ ਉਨ੍ਹਾਂ ਨੂੰ ਫੈਸਲੇ ਲੈਣ ਦਾ ਅਧਿਕਾਰ ਨਾ ਦਿੱਤਾ ਗਿਆ ਤਾਂ ਉਹ ਇੱਟ ਦੇ ਨਾਲ ਇੱਟ ਖੜਕਾ ਦੇਣਗੇ। ਸ੍ਰੀ ਸਿੱਧੂ ਅੰਮ੍ਰਿਤਸਰ ਵਿੱਚ ਕੁਝ ਸਮਰਥਕਾਂ ਨੂੰ ਸੰਬੋਧਿਤ ਕਰ ਰਹੇ ਸਨ, ਜਿੱਥੇ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਉਨ੍ਹਾਂ ਦੀ ਆਸ਼ਾ ਅਤੇ ਵਿਸ਼ਵਾਸ” ਦੀ ਆਪਣੀ ਨੀਤੀ ਅਨੁਸਾਰ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਉਹ 20 ਸਾਲਾਂ ਤੱਕ ਕਾਂਗਰਸ ਦੇ ਰਾਜ ਨੂੰ ਯਕੀਨੀ ਬਣਾਉਣਗੇ ਪਰ ਜੇ ਤੁਸੀਂ ਮੈਨੂੰ ਫੈਸਲੇ ਲੈਣ ਦੀ ਇਜਾਜ਼ਤ ਨਹੀਂ ਦਿੰਦੇ ਤਾਂ ਮੈਂ ਕਿਸੇ ਦੀ ਮਦਦ ਨਹੀਂ ਕਰ ਸਕਦਾ। ਇਸ ਦੇ ਜੁਆਬ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੇ ਅੱਜ ਕਿਹਾ ਕਿ ਸੂਬਿਆਂ ਦੇ ਮੁਖੀਆਂ ਨੂੰ ਪਾਰਟੀ ਦੇ ਰੁਤਬੇ ਅਤੇ ਸੰਵਿਧਾਨ ਦੇ ਦਾਇਰੇ ਵਿੱਚ ਕੰਮ ਕਰਨ ਅਤੇ ਫੈਸਲਾ ਲੈਣ ਦੇ ਪੂਰੇ ਅਧਿਕਾਰ ਹਨ।


Share