#PUNJAB

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਵਿਦੇਸ਼ ‘ਚ ਗ੍ਰਿਫ਼ਤਾਰ

ਚੰਡੀਗੜ੍ਹ, 27 ਜੁਲਾਈ (ਪੰਜਾਬ ਮੇਲ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕਤਲਕਾਂਡ ਦੇ ਮਾਸਟਰਮਾਈਂਡ ਤੇ ਲਾਰੈਂਸ ਬਿਸ਼ਨੋਈ ਦੇ ਭਾਣਜੇ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਅਜ਼ਰਬੈਜਾਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ਉਸ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਚਿਨ ਨੇ ਭਾਰਤ ਵਿਚ ਰਹਿ ਕੇ ਹੀ ਮੂਸੇਵਾਲਾ ਦੀ ਕਤਲਕਾਂਡ ਦੀ ਪਲਾਨਿੰਗ ਕੀਤੀ ਤੇ ਫ਼ਿਰ ਦਿੱਲੀ ਤੋਂ ਜਾਅਲੀ ਸਰਟੀਫਿਕੇਟ ਬਣਾ ਕੇ ਅਜ਼ਰਬੈਜਾਨ ਭੱਜ ਗਿਆ ਸੀ। ਹੁਣ ਸੁਰੱਖਿਆ ਏਜੰਸੀ ਉਸ ਨੂੰ ਵਾਪਸ ਦਿੱਲੀ ਲਿਆਉਣ ਵਿਚ ਲੱਗ ਗਈ ਹੈ।  ਇਸ ਦੇ ਨਾਲ ਹੀ NIA ਨੇ ਲਾਰੈਂਸ ਬਿਸ਼ਨੋਈ ਦੇ ਮੁੱਖ ਸਹਿਯੋਗੀ ਵਿਕਰਮਜੀਤ ਸਿੰਘ ਉਰਫ਼ ਵਿਕਰਮ ਬਰਾੜ ਨੂੰ ਸੰਯੁਕਤ ਅਰਬ ਅਮੀਰਾਤ ਤੋਂ ਭਾਰਤ ਡਿਪੋਰਟ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਏਜੰਸੀ ਨੇ ਇਕ ਬਿਆਨ ਵਿਚ ਕਿਹਾ ਕਿ NIA ਦੀ ਇਕ ਟੀਮ ਸੰਯੁਕਤ ਅਰਬ ਅਮੀਰਾਤ (UAE) ਗਈ ਸੀ ਤਾਂ ਜੋ ਇਸ ਦੇਸ਼ ਨਿਕਾਲੇ ਦੀ ਸਹੂਲਤ ਦਿੱਤੀ ਜਾ ਸਕੇ ਅਤੇ ਉਸ ਨੂੰ ਭਾਰਤ ਵਾਪਸ ਲਿਆਂਦਾ ਜਾ ਸਕੇ। ਬਰਾੜ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਇਲਾਵਾ ਬੇਕਸੂਰ ਲੋਕਾਂ ਅਤੇ ਕਾਰੋਬਾਰੀਆਂ ਦੀ ਟਾਰਗੇਟ ਕਿਲਿੰਗ ‘ਚ ਸ਼ਾਮਲ ਸੀ।

Leave a comment