ਸਿੱਧੂ ਮੂਸੇਵਾਲਾ ਨੂੰ ਮਾਰਨ ਆਏ ਸਨ 7 ਹਮਲਾਵਰ

107

-ਘਰਾਂ ਤੋਂ ਬਾਹਰ ਆਏ ਲੋਕਾਂ ਨੂੰ ਲਲਕਾਰ ਕੇ ਵਾਪਸ ਭੇਜਿਆ
ਚੰਡੀਗੜ੍ਹ, 30 ਮਈ (ਪੰਜਾਬ ਮੇਲ)- ਸਿੱਧੂ ਮੂਸੇਵਾਲਾ ਦਾ ਕਤਲ ਕਰਨ ਲਈ ਦੋ ਕਾਰਾਂ ਵਿਚ ਸੱਤ ਜਣੇ ਆਏ ਸਨ। ਹਮਲਾਵਰਾਂ ਨੇ ਮੂਸੇਵਾਲਾ ਦੀ ਥਾਰ ਦੇ ਟਾਇਰਾਂ ‘ਚ ਗੋਲੀਆਂ ਮਾਰੀਆਂ ਤੇ ਥਾਰ ਦਾ ਸੰਤੁਲਨ ਵਿਗੜ ਗਿਆ। ਇਸ ਤੋਂ ਬਾਅਦ ਦੋਵਾਂ ਕਾਰਾਂ ਵਿਚੋਂ ਸੱਤ ਜਣੇ ਬਾਹਰ ਆਏ ਤੇ ਇਕ ਜਣੇ ਨੇ ਤੀਹ ਦੇ ਕਰੀਬ ਫਾਇਰ ਮੂਸੇਵਾਲਾ ‘ਤੇ ਕੀਤੇ ਤੇ ਬਾਕੀ ਛੇ ਜਣਿਆਂ ਨੇ ਘੇਰਾ ਪਾ ਲਿਆ। ਜਦ ਗੋਲੀਆਂ ਦੀ ਆਵਾਜ਼ ਸੁਣ ਕੇ ਲੋਕ ਬਾਹਰ ਆਏ, ਤਾਂ ਹਮਲਾਵਰਾਂ ਨੇ ਲਲਕਾਰ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ। ਇਹ ਖੁਲਾਸਾ ਘਟਨਾ ਦੇ ਚਸ਼ਮਦੀਦ ਨੇ ਇਕ ਖਬਰ ਏਜੰਸੀ ਕੋਲ ਕੀਤਾ।