ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਮੇਲ)- ਭਾਰਤ ਵੱਲੋਂ ਵਾਪਸ ਬੁਲਾਏ ਗਏ ਹਾਈ ਕਮਿਸ਼ਨਰ ਸੰਜੇ ਵਰਮਾ ਨੇ ਕਿਹਾ ਹੈ ਕਿ ਕੈਨੇਡਾ ਨੇ ਅਚਾਨਕ ਸਰਗਰਮ ਗੈਂਗਸਟਰ ਗੋਲਡੀ ਬਰਾੜ ਦਾ ਨਾਂ Wanted ਮੁਲਜ਼ਮਾਂ ਦੀ ਲਿਸਟ ਵਿਚੋਂ ਹਟਾ ਦਿੱਤਾ। ਇੰਟਰਵਿਊ ਦੌਰਾਨ ਵਰਮਾ ਨੇ ਕਿਹਾ ਕਿ ਭਾਰਤ ਨੇ ਕੈਨੇਡੀਅਨ ਅਧਿਕਾਰੀਆਂ ਦੇ ਨਾਲ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਬਰਾੜ ਦੇ ਨਾਂ ਸਾਂਝੇ ਕੀਤੇ ਸਨ, ਜਿਸ ਨੇ ਬਰਾੜ ਦਾ ਨਾਂ Wanted ਲਿਸਟ ਵਿਚ ਪਾ ਦਿੱਤਾ ਸੀ।
ਸਿੱਧੂ ਮੂਸੇਵਾਲਾ ਮਾਮਲੇ ਦੇ ਮਾਸਟਰਮਾਈਂਡ ਬਾਰੇ ਕੈਨੇਡਾ ਤੋਂ ਪਰਤੇ ਹਾਈ ਕਮਿਸ਼ਨਰ ਦਾ ਵੱਡਾ ਖ਼ੁਲਾਸਾ
