ਨਵੀਂ ਦਿੱਲੀ, 16 ਮਈ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਦੇ ਅਲਾਹਾਬਾਦ ਵਿਚ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐੱਫ) ਦੇ ਜਵਾਨ ਨੇ ਕਥਿਤ ਤੌਰ ‘ਤੇ ਆਪਣੇ ਸਾਰੇ ਪਰਿਵਾਰ ਦੇ ਜੀਆਂ ਦਾ ਕਤਲ ਕਰਨ ਮਗਰੋਂ ਖੁਦਕੁਸ਼ੀ ਕਰ ਲਈ। ਉਸ ਨੇ ਆਪਣੀ ਪਤਨੀ ਬਿਮਲਾ ਯਾਦਵ ਅਤੇ ਦੋ ਬੱਚਿਆਂ ਧੀ ਤੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮਾਮਲਾ ਸਵੇਰੇ ਅਲਾਹਾਬਾਦ ਦੇ ਸੀਆਰਪੀਐੱਫ ਦੇ ਗਰੁਪ ਸੈਂਟਰ ਤੋਂ ਸਾਹਮਣੇ ਦੀ ਜਾਣਕਾਰੀ ਮਿਲੀ। ਉਨ੍ਹਾਂ ਕਿਹਾ ਕਿ ਕਾਂਸਟੇਬਲ (ਡਰਾਈਵਰ) ਵੀਕੇ ਯਾਦਵ ਨੇ ਕਥਿਤ ਤੌਰ ‘ਤੇ ਆਪਣੀ ਪਤਨੀ, ਬੇਟੀ ਅਤੇ ਬੇਟੇ ਨੂੰ ਪਿਸਤੌਲ ਨਾਲ ਗੋਲੀ ਮਾਰ ਕੇ ਕਤਲ ਕਰ ਦਿੱਤਾ।